Thursday, November 21, 2024

Malwa

ਧਾਲੀਵਾਲ ਪਰਿਵਾਰ ਨੇ ਚੁਣੇ ਸਰਪੰਚ ਸਨਮਾਨੇ 

October 20, 2024 07:33 PM
SehajTimes
ਸੁਨਾਮ : ਨਾਮਵਰ ਲੇਖਕ ਅਤੇ ਸੇਵਾ ਮੁਕਤ ਐਸ ਐਸ ਪੀ ਮਰਹੂਮ ਹਰਦੇਵ ਸਿੰਘ ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਗੁਰਿੰਦਰਜੀਤ ਸਿੰਘ ਧਾਲੀਵਾਲ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਕੰਵਰਜੀਤ ਸਿੰਘ ਲੱਕੀ ਧਾਲੀਵਾਲ ਨੇ ਲਖਮੀਰਵਾਲਾ ਅਤੇ ਛਾਹੜ ਦੇ ਚੁਣੇ ਸਰਪੰਚਾਂ ਅਤੇ ਸਮਰਥਕਾਂ ਦਾ ਸਨਮਾਨ ਕੀਤਾ। ਧਾਲੀਵਾਲ ਪਰਿਵਾਰ ਨੇ ਸਨਿੱਚਰਵਾਰ ਨੂੰ ਸੁਨਾਮ ਵਿਖੇ ਆਪਣੇ ਘਰ ਆਯੋਜਿਤ ਕੀਤੇ ਸਾਦੇ ਸਨਮਾਨ ਸਮਾਰੋਹ ਮੌਕੇ ਲਖਮੀਰਵਾਲਾ ਦੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਛਾਹੜ ਦੀ ਮਹਿਲਾ ਸਰਪੰਚ ਦੇ ਪਤੀ ਦਰਬਾਰਾ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਨੌਜਵਾਨ ਆਗੂ ਇਸ਼ਵਰਮੀਤ ਸਿੰਘ ਮਿੱਠੂ ਛਾਹੜ ਦਾ ਸਨਮਾਨ ਕੀਤਾ। ਇਸ ਮੌਕੇ ਚੁਣੇ ਨੁਮਾਇੰਦਿਆਂ ਨੇ ਸਮੁੱਚੇ ਧਾਲੀਵਾਲ ਪਰਿਵਾਰ ਦਾ ਸਨਮਾਨ ਕਰਨ ਬਦਲੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਦੇ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ। ਉਨ੍ਹਾਂ ਆਖਿਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਗਲੀਆਂ ਨਾਲੀਆਂ ਤੋਂ ਹਟਕੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸਤਗੁਰ ਸਿੰਘ ਨਮੋਲ, ਸੇਵਾ ਮੁਕਤ ਪੁਲਿਸ ਅਧਿਕਾਰੀ ਗਿਆਨੀ ਗੁਰਬਚਨ ਸਿੰਘ, ਚਮਕੌਰ ਸਿੰਘ ਮੋਰਾਂਵਾਲੀ, ਜਸਦੀਪ ਸਿੰਘ ਭੱਟੀ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਕੁਲਵੀਰ ਸਿੰਘ ਚਹਿਲ, ਮਨਪ੍ਰੀਤ ਸਿੰਘ ਨੀਲੋਵਾਲ, ਗਗਨਦੀਪ ਸਿੰਘ ਲਿੱਲੀ, ਕੁਲਵਿੰਦਰ ਸਿੰਘ ਨਾਮਧਾਰੀ, ਕਰਮਿੰਦਰ ਪਾਲ ਸਿੰਘ ਟੋਨੀ ਸਮੇਤ ਹੋਰ ਆਗੂ ਅਤੇ ਪਤਵੰਤੇ ਹਾਜਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ