Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Malwa

ਮਾਲੇਰਕੋਟਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

October 21, 2024 03:53 PM
ਅਸ਼ਵਨੀ ਸੋਢੀ

ਸਿਵਲ ਜੱਜ, ਐਸ.ਐਸ.ਪੀ.,ਸਹਾਇਕਕਮਿਸ਼ਨਰ,ਐਸ.ਪੀ.,ਡੀ.ਐਸ.ਪੀ. ਤੇ ਹੋਰਨਾਂ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮਾਲੇਰਕੋਟਲਾ : ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਸ.ਐਸ.ਪੀ. ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ।ਇਸ ਮੌਕੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸ੍ਰੀਮਤੀ ਰੂਪਾ ਧਾਲੀਵਾਲ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸਰਧਾਂਜਲੀ ਭੇਂਟ ਕੀਤੀ । ਸਮਾਰੋਹ ਮੌਕੇ ਐਸ.ਐਸ.ਪੀ.ਗਗਨ ਅਜੀਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਭਵਿੱਖ 'ਚ ਕਿਸੇ ਵੀ ਮੁਸੀਬਤ ਦਾ ਸਾਹਮਣਾ ਡੱਟ ਕੇ ਕਰਨ,ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਕੁਰਬਾਨੀ ਕਰਨ ਦਾ ਨਿਸ਼ਚਾ ਕਰਨ ਅਤੇ ਹਰ ਸਮੇਂ ਤਿਆਰ-ਬਰ ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ । ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਦੀਆਂ ਸਾਜਿਸ਼ਾਂ ਕਾਰਨ ਪੰਜਾਬ ਪੁਲਿਸ ਨੇ ਕਰੀਬ 10ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸ਼ਹੀਦ ਹੋਏ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ । ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦੇ ਪੰਜਾਬ ਦੀ ਰਚਨਾ ਲਈ ਪੁਲਿਸ ਪ੍ਰਸਾਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਜੀ.ਪੀ.ਪੰਜਾਬ ਦੀ ਅਗਵਾਈ ਹੇਠ ਮੌਜੂਦਾ ਸਮੇਂ ਨਸ਼ਿਆਂ ਵਰਗੀਆਂ ਚੁਣੌਤੀਆਂ ਸਮੇਤ ਗਵਾਂਢੀ ਮੁਲਕ ਵੱਲੋਂ ਫੈਲਾਏ ਜਾਣ ਵਾਲੇ ਅੱਤਵਾਦ ਤੇ ਤਸਕਰੀ ਆਦਿ ਨਾਲ ਵੀ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠ ਰਹੀ ਹੈ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਅਤੇ ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਅਸਫ਼ਲ ਕਰੀਏ ।ਇਸ ਮੌਕੇ ਐਸ.ਐਸ.ਪੀ. ਨੇ ਇਸ ਸਮਾਗਮ ਵਿੱਚ ਪੁੱਜੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ ਅਤੇ ਜ਼ਿਲ੍ਹੇ ਦੇ 10 ਸ਼ਹੀਦ ਪੁਲਿਸ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ।ਸਮਾਗਮ ਦੌਰਾਨ ਐਸ.ਪੀ. (ਐਚ) ਸਵਰਨਜੀਤ ਕੌਰ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਮ ਪੜ੍ਹ ਕੇ ਸਰਧਾਂਜਲੀ ਭੇਂਟ ਕੀਤੀ ।ਇਸ ਤੋਂ ਪਹਿਲਾਂ ਡੀ.ਐਸ.ਪੀ (ਐਚ) ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ਅਧੀਨ ਟੁਕੜੀ ਨੇ ਸਲਾਮੀ ਦਿੱਤੀ ਇਸ ਉਪਰੰਤ ਟੁਕੜੀ ਵੱਲੋਂ ਹਥਿਆਰ ਪੁੱਠੇ ਕਰਕੇ ਅਤੇ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਐਸ.ਪੀ.(ਡੀ) ਵੈਭਵ ਸਹਿਗਲ,ਡੀ.ਐਸ.ਪੀ(ਸਪੈਸ਼ਲ ਬ੍ਰਾਂਚ)ਰਣਜੀਤਸਿੰਘ,ਡੀ.ਐਸ.ਪੀ.(ਡੀ) ਸਤੀਸ਼ ਕੁਮਾਰ, ਡੀ.ਐਸ.ਪੀ.ਕੁਲਦੀਪ ਸਿੰਘ, ਡੀ.ਐਸ.ਪੀ.ਅਮਰਗੜ੍ਹ ਦਵਿੰਦਰ ਸਿੰਘ,ਡੀ.ਐਸ.ਪੀ.ਅਹਿਮਦਗੜ੍ਹ ਰਾਜਨ ਸਰਮਾਂ ਅਤੇ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਸ਼ਹੀਦੀ ਯਾਦਗਾਰ ਵਿਖੇ ਸਥਾਪਿਤ ਤਸਵੀਰਾਂ ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ।

 

Have something to say? Post your comment

 

More in Malwa

ਸੁਨਾਮ ਵਿਖੇ ਦੁਕਾਨਦਾਰਾਂ ਦੇ ਰੋਹ ਅੱਗੇ ਝੁਕਿਆ ਪ੍ਰਸ਼ਾਸਨ 

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਡਾ. ਰਵਜੋਤ ਗਰੇਵਾਲ

ਪਿੰਡ ਸਿਧਾਣਾ ਦੀ ਪੰਚਾਇਤ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾਣਗੇ ਸਖਤ ਕਦਮ : ਸਰਪੰਚ ਜਗਸੀਰ ਸਿੰਘ 

ਪਿੰਡ ਭੋਡੀਪੁਰਾ ਦੇ ਨਵੇਂ ਚੁਣੇ ਨੌਜਵਾਨ ਸਰਪੰਚ ਹਰਪ੍ਰੀਤ ਸਿੱਧੂ ਨੂੰ ਹੈ ਪਿੰਡ ਨਾਲ ਅੰਤਾਂ ਦਾ ਮੋਹ 

ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਆਈ.ਏ.ਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਲਿਆ ਜਾਇਜ਼ਾ

ਕੌਂਸਲ ਪ੍ਰਧਾਨ ਦੀ ਕਾਰ ਖੋਹਣ ਦਾ ਮਾਮਲਾ ਗਰਮਾਇਆ

ਕਿਸਾਨ ਝੋਨੇ ਦੀ ਕਟਾਈ ਸੁਪਰ ਐਸਐਮਐਸ ਵਾਲੀਆਂ ਕੰਬਾਈਨਾਂ ਨਾਲ ਹੀ ਕਰਵਾਉਣ-ਖੇਤੀ ਮਾਹਿਰ

ਧਾਲੀਵਾਲ ਪਰਿਵਾਰ ਨੇ ਚੁਣੇ ਸਰਪੰਚ ਸਨਮਾਨੇ 

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨੇ 'ਚ ਚੁੱਕਿਆ ਨਸ਼ੇ ਦਾ ਮੁੱਦਾ 

ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮਿੱਠੇਵਾਲ ਦੇ ਨਵੇਂ ਚੁਣੇ ਸਰਪੰਚ ਤੇ ਮੈਂਬਰਾਂ ਵੱਲੋਂ ਮੁਲਾਕਾਤ