ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ) ਸੁਖਵਿੰਦਰ ਸਿੰਘ ਦੀ ਅਗਵਾਈ ਅਧੀਨ ਕਾਮਰਸ ਅਤੇ ਇਕਨਾਮਿਕਸ ਵਿਭਾਗ ਵੱਲੋਂ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਨੈਸ਼ਨਲ ਇੰਸਟੀਚਿਊਟ ਫਾਰ ਸਕਿਊਰਟੀਜ ਮਾਰਕੀਟਿੰਗ ) ਦੇ ਰਿਸੋਰਸ ਪਰਸਨ ਅਸ਼ੋਕ ਸਿੰਗਲਾ ਨੇ ਵਿਦਿਆਰਥੀਆਂ ਨੂੰ ਐਸ ਈ ਬੀ ਆਈ ਬਾਰੇ ਜਾਣਕਾਰੀ ਦਿੱਤੀ। ਉਨਾਂ ਨੇ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨ ਦੇ ਵੱਖ-ਵੱਖ ਤਰੀਕਿਆਂ ਤੋਂ ਜਾਣੂੰ ਕਰਵਾਇਆ ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਕਿਊਰਟੀਜ ਮਾਰਕੀਟ ਵਿੱਚ ਉਪਲਬਧ ਵੱਖ ਵੱਖ ਨੌਕਰੀਆਂ ਦੇ ਮੌਕੇ ਬਾਰੇ ਵੀ ਜਾਗਰੂਕ ਕੀਤਾ ।ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਵਿੱਚ ਠੀਕ ਢੰਗ ਅਤੇ ਸੋਚ ਸਮਝਕੇ ਨਿਵੇਸ਼ ਕਰਨ ਦੀ ਜਾਣਕਾਰੀ ਦਿੱਤੀ। ਡਾ.ਮਨੀਤਾ ਜੋਸ਼ੀ ਨੇ ਅਸ਼ੋਕ ਸਿੰਗਲਾ ਨੂੰ ਕਾਲਜ ਵਿੱਚ ਆਉਣ ਤੇ ਜੀ ਆਇਆਂ ਕਿਹਾ ਤੇ ਡਾ. ਪਰਮਿੰਦਰ ਕੌਰ ਧਾਲੀਵਾਲ ਨੇ ਵਿਸ਼ਾ ਮਾਹਿਰ ਅਸ਼ੋਕ ਸਿੰਗਲਾ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ ਸਿਮਰਨਜੀਤ ਕੌਰ, ਪ੍ਰੋ ਮਨਪ੍ਰੀਤ ਖੁਰਮੀ ਹਾਜ਼ਰ ਸਨ।