Friday, November 22, 2024

Chandigarh

ਤੀਜੀ ਮੈਗਾ ਪੀ.ਟੀ.ਐਮ.: ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ; ਅਧਿਆਪਕਾਂ ਤੋਂ ਮੰਗਿਆ ਸਹਿਯੋਗ

October 22, 2024 06:19 PM
SehajTimes

ਖੇਤੀਬਾੜੀ ਮੰਤਰੀ ਨੇ ਮਜਾਤੜੀ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਤੋਂ ਲਈ ਫੀਡਬੈਕ

ਚੰਡੀਗੜ੍ਹ : ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ। ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ।

ਇਹ ਗੱਲ ਖੇਤੀਬਾੜੀ ਮੰਤਰੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕਰਦਿਆਂ ਕਹੀ। ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਗਿੰਨੀ ਦੁੱਗਲ ਵੀ ਮੌਜੂਦ ਸਨ, ਨੇ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਬਾਰੇ ਫੀਡਬੈਕ ਲਈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ 500 ਤੋਂ ਵੱਧ ਅਧਿਆਪਕਾਂ ਨੂੰ ਆਪਣੇ ਹੁਨਰ ਅਤੇ ਤਜਰਬੇ ਨੂੰ ਹੋਰ ਨਿਖ਼ਾਰਨ ਲਈ ਟ੍ਰੇਨਿੰਗ ਵਾਸਤੇ ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮਜ਼ ਵਿਖੇ ਭੇਜਿਆ ਹੈ ਤਾਂ ਜੋ ਉਹ ਉਥੋਂ ਦੇ ਸਿੱਖਿਆਂ ਢਾਂਚੇ ਬਾਰੇ ਜਾਣ ਕੇ ਸੂਬੇ ਦੇ ਵਿਦਿਆਰਥੀਆਂ ਨੂੰ ਵੀ ਉਸੇ ਤਰਜ਼ ‘ਤੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।

ਉਨ੍ਹਾਂ ਨੇ ਪੰਜਾਬ ਵਿੱਚ ਉਪਲਬਧ ਵੱਖ-ਵੱਖ ਮੌਕਿਆਂ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ ਹੈ ਜਿਸਦਾ ਉਦੇਸ਼ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਡੇ ਟੀਚਿਆਂ ਦੀ ਪ੍ਰਾਪਤੀ ਵਾਸਤੇ ਤਿਆਰ ਕਰਨ ਲਈ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਮਿਹਨਤ ਅਤੇ ਲਗਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਕੂਲ ਦਾ ਦੌਰਾ ਕਰਨ ਦੇ ਨਾਲ-ਨਾਲ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਾਫ਼-ਸਫ਼ਾਈ ਦਾ ਨਿਰੀਖਣ ਵੀ ਕੀਤਾ |

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ