Saturday, March 29, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Chandigarh

ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਰਹੀ ਕੇਂਦਰਿਤ

October 23, 2024 06:55 PM
SehajTimes

ਚੰਡੀਗੜ੍ਹ : ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ, ਪ੍ਰੀਤੀ ਚਾਵਲਾ ਤੋਂ ਇਲਾਵਾ ਇੰਦਰਾ ਗੁਪਤਾ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਸਾਰੇ ਮੈਂਬਰ ਅਤੇ ਕਮਲ ਕੁਮਾਰ ਗਰਗ, ਆਈ.ਏ.ਐਸ ਮੈਂਬਰ ਸਕੱਤਰ ਹਾਜ਼ਿਰ ਹੋਏ। ਮੀਟਿੰਗ ਦੌਰਾਨ ਚੇਅਰਮੈਨ ਨੇ ਮੈਂਬਰਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ, ਦੇ ਅਚਨਚੇਤ ਦੌਰੇ ਤੋਂ ਬਾਅਦ ਸਾਹਮਣੇ ਆਏ ਖੁਲਾਸਿਆਂ ਨੂੰ ਉਜਾਗਰ ਕੀਤਾ। ਇਸ ਦੌਰੇ ਨੇ ਕਈ ਆਂਗਣਵਾੜੀ ਕੇਂਦਰਾਂ ਵਿੱਚ ਕੁਝ ਕਮੀਆਂ ਨੂੰ ਉਜਾਗਰ ਕੀਤਾ ਹੈ, ਜਿੱਥੇ ਸੁਧਾਰ ਦੀ। ਇਨ੍ਹਾਂ ਵਿੱਚ ਕਈ ਥਾਵਾਂ ’ਤੇ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ, ਬੱਚਿਆਂ ਦੀਆਂ ਗਤੀਵਿਧੀਆਂ ਲਈ ਲੋੜੀਂਦੇ ਉਪਕਰਨਾਂ ਦੀ ਘਾਟ, ਬੈਠਣ ਲਈ ਨਾਕਾਫ਼ੀ ਸਹੂਲਤਾਂ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਅਣਹੋਂਦ, ਸ਼ਾਮਿਲ ਹਨ।

ਕਮਿਸ਼ਨ ਦੇ ਮੈਂਬਰਾਂ ਵੱਲੋਂ ਇਹ ਵੀ ਸਾਹਮਣੇ ਲਿਆਂਦਾ ਗਿਆ ਕਿ ਕਈ ਸਰਕਾਰੀ ਸਕੂਲਾਂ ਵਿੱਚ ਮਿਡ ਡੇ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਤੁਰੰਤ ਬਦਲਣ ਦੀ ਲੋੜ ਹੈ। ਕਮਿਸ਼ਨ ਨੇ ਮੰਤਰੀ ਨੂੰ ਆਂਗਣਵਾੜੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀਐਸਆਰ) ਫੰਡ ਅਲਾਟ ਕਰਨ ਦੀ ਅਪੀਲ ਕੀਤੀ। ਮੰਤਰੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਸੀ.ਐਸ.ਆਰ. ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਫੰਡਾਂ ਰਾਹੀਂ ਇਨ੍ਹਾਂ ਸੁਧਾਰਾਂ ਲਈ ਲੋੜੀਂਦੇ ਫੰਡ ਅਲਾਟ ਕੀਤੇ ਜਾਣਗੇ। ਉਨ੍ਹਾਂ ਨੇ ਪਰਵਾਸੀ ਭਾਰਤੀਆਂ (ਐਨ.ਆਰ.ਆਈ.) ਦੀ ਸੂਚੀ ਤਿਆਰ ਕਰਨ ਦੀਆਂ ਯੋਜਨਾਵਾਂ ਬਾਰੇ ਵੀ ਦੱਸਿਆ, ਜਿਨ੍ਹਾਂ ਨੂੰ ਇਸ ਸਮਾਜਿਕ ਅਤੇ ਨੇਕ ਕਾਰਜ ਲਈ ਦਾਨ ਦੇਣ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਤੋਂ ਇਕੱਤਰ ਕੀਤੇ ਨਮੂਨਿਆਂ ਬਾਰੇ ਰਿਪੋਰਟਾਂ ’ਤੇ ਵਿਚਾਰ ਕਰਨ ਲਈ ਮੀਟਿੰਗ ਕੀਤੀ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਜਲਦੀ ਹੀ ਸਬੰਧਤ ਵਿਭਾਗਾਂ/ਮੰਤਰਾਲਿਆਂ ਨਾਲ ਇੱਕ ਫਾਲੋ-ਅੱਪ ਮੀਟਿੰਗ ਸੱਦੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024" ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

’ਯੁੱਧ ਨਸ਼ਿਆਂ ਵਿਰੁੱਧ’ 28ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 463 ਥਾਵਾਂ ‘ਤੇ ਛਾਪੇਮਾਰੀ, 56 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਮੋਹਾਲੀ ਕੋਰਟ ਨੇ ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ

ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ 29 ਅਤੇ 30 ਮਾਰਚ ਨੂੰ : ਡੀ ਸੀ ਕੋਮਲ ਮਿੱਤਲ

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ