Thursday, November 21, 2024

Chandigarh

ਡੀ.ਜੀ.ਪੀ. ਗੌਰਵ ਯਾਦਵ ਨੇ 14 ਪੀ.ਸੀ.ਆਰ. ਵੈਨਾਂ ਨੂੰ ਦਿੱਤੀ ਹਰੀ ਝੰਡੀ, ਲੁਧਿਆਣਾ ਨੂੰ ਸੁਰੱਖਿਅਤ ਸ਼ਹਿਰ ਬਣਾਉਣ ਦਾ ਲਿਆ ਅਹਿਦ

October 23, 2024 08:05 PM
SehajTimes

ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਵਿੱਚ ਸੜਕਾਂ ’ਤੇ ਵਾਧੂ ਨਫ਼ਰੀ, ਉਦਯੋਗਿਕ ਫੋਕਲ ਪੁਆਇੰਟ ’ਤੇ ਹੋਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਆਵਾਜਾਈ ਵਿੱਚ ਸੁਧਾਰ ਕਰਨ ਦਾ ਕੀਤਾ ਵਾਅਦਾ

ਪੁਲਿਸ ਮੁਖੀ ਨੇ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਡੀਜੀਪੀ ਪੰਜਾਬ ਨੇ ਕੋਹਾੜਾ ਨਾਕਾ ’ਤੇ ਰੁਕ ਕੇ ਕੀਤਾ ਮੁਆਇਨਾ ਅਤੇ ਇੱਥੋਂ ਕੰਮ-ਕਾਜ ਦਾ ਲਿਆ ਜਾਇਜ਼ਾ

ਲੁਧਿਆਣਾ : ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸਿੱਧੀ ਫੀਡਬੈਕ ਲੈਣ ਦੇ ਮੱਦੇਨਜ਼ਰ ਚੱਲ ਰਹੇ ਗਰਾਊਂਡ-ਜ਼ੀਰੋ ਟੂਰ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਜਨਤਕ ਸੁਰੱਖਿਆ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਅ ਪ੍ਰਾਪਤ ਕਰਨ ਲਈ ਲੁਧਿਆਣਾ ਵਿੱਚ ਉਦਯੋਗਪਤੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਕੀਤੀ । ਡੀਜੀਪੀ ਨੇ ਉਦਯੋਗਪਤੀਆਂ ਨਾਲ ਵਾਅਦਾ ਕਰਦਿਆਂ ਕਿਹਾ, “ਲੁਧਿਆਣਾ ਇੱਕ ਉਦਯੋਗਿਕ ਧੁਰਾ ਹੈ, ਅਸੀਂ ਇਸਨੂੰ ਰਾਜ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣਾਉਣ ਲਈ ਬਿਹਤਰ ਕਾਨੂੰਨ ਅਤੇ ਵਿਵਸਥਾ ਦੇਣਾ ਚਾਹੁੰਦੇ ਹਾਂ। ਆਉਣ ਵਾਲੇ ਦਿਨਾਂ ਵਿੱਚ ਤੁਸੀਂ ਬਹੁਤ ਵੱਡੇ ਪੱਧਰ ਦੇ ਸੁਧਾਰ ਵੇਖੋਗੇ’’। ਡੀਜੀਪੀ ਗੌਰਵ ਯਾਦਵ ਅੱਜ ਇੱਥੇ ਲੁਧਿਆਣਾ ਵਿਖੇ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਟੀ (ਸੀ.ਐਸ.ਆਰ.) ਫੰਡਿੰਗ ਰਾਹੀਂ ਸਿਟੀ ਪੀ.ਸੀ.ਆਰ. (ਪੁਲਿਸ ਕੰਟਰੋਲ ਰੂਮ) ਵਿੱਚ ਸ਼ਾਮਲ ਕੀਤੇ ਗਏ 14 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇਣ ਅਤੇ ਪੁਲੀਸ ਲਾਈਨਜ਼ ਲੁਧਿਆਣਾ ਵਿਖੇ ਮੁਰੰਮਤ ਕੀਤੇ ਗਜ਼ਟਿਡ ਅਫਸਰਜ਼ (ਜੀਓ) ਮੈਸ ਦਾ ਉਦਘਾਟਨ ਕਰਨ ਲਈ ਪੁੱਜੇ ਸਨ। ਉਨ੍ਹਾਂ ਕਿਹਾ,“ਇਨ੍ਹਾਂ ਨਵੇਂ 14 ਵਾਹਨਾਂ ਦੇ ਨਾਲ, ਪੀ.ਸੀ.ਆਰ. ਫਲੀਟ ਦੀ ਕੁੱਲ ਸਮਰੱਥਾ ਵਧ ਕੇ 71 ਹੋ ਗਈ ਹੈ।”

ਡੀਜੀਪੀ ਗੌਰਵ ਯਾਦਵ ਨੇ ਸਨਅਤਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਤੋਂ ਸਿੱਧੀ ਫੀਡਬੈਕ ਲਈ। ਉਨ੍ਹਾਂ ਨੇ ਉਦਯੋਗਪਤੀਆਂ ਦੇ ਬਹੁਤੇ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ, ਜਿਸ ਵਿੱਚ ਪੁਲਿਸ ਨਫ਼ਰੀ ਦੀ ਘਾਟ, ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਮੀ, ਵੱਡੇ ਖਤਰੇ ਵਜੋਂ ਉਭਰ ਰਹੇ ਸਾਈਬਰ ਅਪਰਾਧ ਤੇ ਧੋਖਾਧੜੀ, ਟਰੈਫਿਕ ਜਾਮ, ਰਾਤ ਦੀ ਸੁਰੱਖਿਆ ਆਦਿ ਸ਼ਾਮਲ ਸਨ। ਇਸ ਮੌਕੇ ਡੀ.ਜੀ.ਪੀ. ਦੇ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਚਾਹਲ ਅਤੇ ਪੁਲਿਸ ਲੁਧਿਆਣਾ ਰੇਂਜ ਦੀ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਧਨਪ੍ਰੀਤ ਕੌਰ ਵੀ ਸ਼ਾਮਲ ਸਨ। ਉਨ੍ਹਾਂ ਕਿਹਾ, “ਮੈਂ ਤੁਹਾਨੂੰ (ਉਦਯੋਗਪਤੀਆਂ) ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਐਲਾਨੀਆਂ ਗਈਆਂ 10000 ਨਵੀਆਂ ਅਸਾਮੀਆਂ ਵਿੱਚੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਉਸਦਾ ਬਣਦਾ ਹਿੱਸਾ ਜ਼ਰੂਰ ਮਿਲੇਗਾ।” ਉਨ੍ਹਾਂ ਨੇ ਸੀ.ਪੀ. ਲੁਧਿਆਣਾ ਕੁਲਦੀਪ ਚਾਹਲ ਨੂੰ, ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟਰੈਫਿਕ ਵਿੰਗ ਦੀ ਸਮਰੱਥਾ ਵਧਾਉਣ ਲਈ ਅਸਥਾਈ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।

ਡੀਜੀਪੀ ਨੇ ਉਦਯੋਗਪਤੀਆਂ ਨੂੰ ਪੂਰੇ ਸ਼ਹਿਰ ਵਿੱਚ ਖਾਸ ਕਰਕੇ ਉਦਯੋਗਿਕ ਫੋਕਲ ਪੁਆਇੰਟ ਵਿੱਚ ਸੀਸੀਟੀਵੀ ਨਿਗਰਾਨੀ ਵਧਾਉਣ ਦਾ ਵੀ ਭਰੋਸਾ ਦਿੱਤਾ। ਸਾਈਬਰ ਧੋਖਾਧੜੀ ’ਤੇ, ਉਨ੍ਹਾਂ ਨੇ ਉਦਯੋਗਪਤੀਆਂ ਨੂੰ ’ਗੋਲਡਨ ਆਵਰ’ ਦੀ ਵਰਤੋਂ ਕਰਨ ਲਈ ’1930 ਸਾਈਬਰ ਹੈਲਪਲਾਈਨ’ ਨੰਬਰ ’ਤੇ ਤੁਰੰਤ ਰਿਪੋਰਟ ਕਰਨ ਲਈ ਕਿਹਾ, ਜਿਸ ਨਾਲ ਸਾਈਬਰ ਧੋਖੇਬਾਜ਼ਾਂ ਵੱਲੋਂ ਪੀੜਤਾਂ ਦੇ ਖਾਤਿਆਂ ’ਚੋਂ ਕੱਢੇ ਗਏ ਪੈਸਿਆਂ ਨੂੰ ਛੇਤੀ ਫਰੀਜ਼ ਕਰਨ/ਲੀਅਨ ਮਾਰਕਿੰਗ ਕਰਨ ਵਿੱਚ ਮਦਦ ਮਿਲੇਗੀ। ਉੱਘੇ ਉਦਯੋਗਪਤੀਆਂ, ਐਸ.ਸੀ ਰਲਹਨ ਅਤੇ ਨੀਰਜ ਸਤੀਜਾ ਨੇ ਜਨਤਕ ਮੀਟਿੰਗਾਂ ਕਰਨ ਅਤੇ ਪੁਲਿਸ ਥਾਣਿਆਂ ਅਤੇ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਗਰਾਊਂਡ ਜ਼ੀਰੋ ਤੋਂ ਸਥਿਤੀ ਨੂੰ ਜਾਣਨ ਲਈ ਡੀ.ਜੀ.ਪੀ. ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਮਨ-ਕਾਨੂੰਨ ਦੀ ਸਥਿਤੀ ਵਿੱਚ ਪ੍ਰਤੱਖ ਸੁਧਾਰ ਅਤੇ ਸਾਰੇ ਅਧਿਕਾਰੀਆਂ ਦੀ ਆਮ ਜਨਤਾ ਤੱਕ ਆਸਾਨ ਪਹੁੰਚ ਲਈ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸ਼ਲਾਘਾ ਵੀ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ । ਇਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਲੁਧਿਆਣਾ ਦੇ ਡੀ.ਏ.ਵੀ. ਪੁਲਿਸ ਪਬਲਿਕ ਸਕੂਲ ਦਾ ਵੀ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਨਾਲ ਬੜੇ ਦਿਲਕਸ਼ ਅੰਦਾਜ਼ ਵਿੱਚ ਗੱਲਬਾਤ ਕਰਦੇ ਹੋਏ ਭਾਈਚਾਰਕ ਸਾਂਝ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਯੂ.ਪੀ.ਐਸ.ਸੀ.ਦੀ ਪ੍ਰੀਪਿਖਆ ਨੂੰ ਪਾਸ ਕਰਨ ਲਈ ਸੁਝਾਅ ਦਿੱਤੇ, ਪੁਲਿਸ ਦੇ ਕੰਮਕਾਜ ਅਤੇ ਪੁਲਿਸ ਅਫਸਰ ਦੀਆਂ ਚੁਣੌਤੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ।

ਡੀਜੀਪੀ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ’ਤੇ ਧਿਆਨ ਦੇਣ ਅਤੇ ਆਪਣੇ ਟੀਚਿਆਂ ਬਾਰੇ ਸਪੱਸ਼ਟ ਹੋਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਡੀਜੀਪੀ ਨੇ ਕੋਹਾੜਾ ਵਿੱਚ ਹਾਈਟੈਕ ਨਾਕੇ ਦਾ ਨਿਰੀਖਣ ਕੀਤਾ

ਸਵੇਰੇ ਲੁਧਿਆਣਾ ਜਾਂਦੇ ਸਮੇਂ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਕੋਹਾੜਾ ਨਾਕਾ ’ਤੇ ਮੁਆਇਨਾ ਕਰਨ ਅਤੇ ਇਥੋਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੁਕੇ।

ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ, ਵਿਸ਼ੇਸ਼ ਕਰਕੇ ਨਾਕਿਆਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਪੇਸ਼ੇਵਰਤਾ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਆ। ਉਨ੍ਹਾਂ ਜੋਰ ਦੇ ਕੇ ਕਿਹਾ,‘‘ਇਹ ਵਿਸ਼ੇਸ਼ ਵਾਹਨਾਂ ਜਾਂਚ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ ਵਿਵਸਥਾ ਲਾਗੂ ਕਰਨ ਲਈ ਜਾਰੀ ਰਹੇਗੀ।’’

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ