ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਅੱਜ 24 ਹਜਾਰ 517 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਪਟਿਆਲਾ ਜਿਲੇ ਦੀਆਂ ਮੰਡੀਆਂ ਵਿੱਚੋਂ ਇਕ ਲੱਖ ਮੀਟਰ ਟਨ ਤੋਂ ਵਧੇਰੇ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਪੰਜਾਬ ਅੰਦਰ ਸਭ ਤੋਂ ਵੱਧ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਲਿਫਟਿੰਗ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਪਟਿਆਲਾ ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ 515485 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 480119 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।