Wednesday, April 16, 2025

Chandigarh

ਅਸੀਂ ਚਾਰੋਂ ਸੀਟਾਂ ਜਿੱਤਾਂਗੇ, Punjab ਦੀ ਜਨਤਾ ‘ਆਪ’ ਦੇ ਨਾਲ ਹੈ: ਭਗਵੰਤ ਮਾਨ

October 24, 2024 12:49 PM
SehajTimes

ਲੋਕਾਂ ਦੀਆਂ ਮੰਗਾਂ ਤੇ ਮੁੱਦਿਆਂ ਨਾਲ ਸੰਬੰਧਤ ਚਲਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲਦਾ ਹੈ: ‘ਆਪ’ ਸੰਸਦ ਮੈਂਬਰ

‘ਆਪ’ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਮਜ਼ੋਰ ਕਰਨ ਲਈ ਭਾਜਪਾ ਦੀਆਂ ਚਾਲਾਂ ਦੀ ਨਿੰਦਾ ਕਰਦੀ ਹੈ, ਇਹ ਭਾਜਪਾ ਦੀ ਗੰਦੀ ਰਾਜਨੀਤੀ ਦਾ ਹਿੱਸਾ ਹੈ: ਡਾ ਪਾਠਕ

ਚੰਡੀਗੜ੍ਹ : ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ‘ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ‘ਤੇ  ਚੋਣ ਪ੍ਰਚਾਰ ਕਰੇਗੀ।  ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨਗੇ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ ‘ਤੇ ਚਰਚਾ ਕੀਤੀ ਅਤੇ ਕਿਹਾ ਕਿ ‘ਆਪ’ ਸਾਰੀਆਂ ਚਾਰ ਸੀਟਾਂ ‘ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਾਡੇ ਨਾਲ ਹਨ ਕਿਉਂਕਿ ਅਸੀਂ ਉਨ੍ਹਾਂ ਦੇ ਮੁੱਦਿਆਂ ਅਤੇ ਕੰਮ ‘ਤੇ ਧਿਆਨ ਕੇਂਦਰਿਤ ਕਰਦੇ ਹਾਂ। ਪਾਠਕ ਨੇ ਭਰੋਸਾ ਪ੍ਰਗਟਾਇਆ ਕਿ ਵੋਟਰ ਸਰਕਾਰ ਦੇ ਕੰਮ ਦੇ ਆਧਾਰ ‘ਤੇ ਸਾਡੇ ਉਮੀਦਵਾਰਾਂ ਦਾ ਸਮਰਥਨ ਕਰਨਗੇ।  ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੇ ਮੁੱਦਿਆਂ ਨਾਲ ਸੰਬੰਧਿਤ ਬਣਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲੇਗਾ।

ਉਨ੍ਹਾਂ ਨੇ ਮੁਹਿੰਮ ਦੀ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਹੈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਦੀ ਸ਼ਮੂਲੀਅਤ ਨਾਲ ਰੋਡ ਸ਼ੋਅ ਅਤੇ ਛੋਟੀਆਂ ਮੀਟਿੰਗਾਂ ਸ਼ਾਮਲ ਹਨ।  ਪਾਠਕ ਨੇ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਚੋਣਾਂ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ।  ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ,  ‘ਆਪ’ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ, ਜਗਰੂਪ ਸਿੰਘ ਸੇਖਵਾਂ ਸਮੇਤ ਜ਼ਿਮਨੀ ਚੋਣ ਦੇ ਉਮੀਦਵਾਰ ਹਾਜ਼ਰ ਸਨ।  
ਮੌਜੂਦਾ ਸਿਆਸੀ ਹਾਲਾਤ ਨੂੰ ਲੈਕੇ ਉਨ੍ਹਾਂ ਨੇ ਪੰਜਾਬ ਵਿੱਚ ਗੰਦੀ ਰਾਜਨੀਤੀ ਖੇਡਣ ਲਈ ਭਾਜਪਾ ਦੀ ਆਲੋਚਨਾ ਕੀਤੀ।  ਉਨ੍ਹਾਂ ‘ਆਪ’ ਅਤੇ ਇਸ ਦੇ ਆਗੂਆਂ ਵਿਰੁੱਧ ਕੇਂਦਰ ਸਰਕਾਰ ਦੀਆਂ ਲਗਾਤਾਰ ਸਾਜ਼ਿਸ਼ਾਂ ਨੂੰ ਉਜਾਗਰ ਕੀਤਾ ਅਤੇ ਦਾਅਵਾ ਕੀਤਾ ਕਿ ਭਾਜਪਾ ਆਪ ਦੇ ਵਾਧੇ ਤੋਂ ਨਿਰਾਸ਼ ਹੈ ਅਤੇ ਵੋਟਰਾਂ ਨੂੰ ‘ਆਪ’ ਦਾ ਸਮਰਥਨ ਨਾ ਕਰਨ ਲਈ ਧਮਕੀਆਂ ਦੇ ਰਹੀ ਹੈ।  

ਪਾਠਕ ਨੇ ਭਰੋਸਾ ਦਿਵਾਇਆ ਕਿ ਪਾਰਟੀ ਚਾਰੋਂ ਵਿਧਾਨ ਸਭਾ ਸੀਟਾਂ ‘ਤੇ ਜ਼ੋਰਦਾਰ ਢੰਗ ਨਾਲ ਚੋਣ ਲੜੇਗੀ। ਅਸੀਂ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ।  ਉਨ੍ਹਾਂ ਵੋਟਰਾਂ ਨੂੰ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਵਿਕਾਸ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ