Thursday, November 21, 2024

Malwa

ਬੇਰੁਜ਼ਗਾਰ ਸਿਹਤ ਕਾਮੇ 27 ਨੂੰ ਘੇਰਨਗੇ ਸਿਹਤ ਮੰਤਰੀ ਦੀ ਕੋਠੀ 

October 24, 2024 05:10 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਿਹਤ ਵਿਭਾਗ  ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 27 ਅਕਤੂਬਰ ਦਿਨ ਐਤਵਾਰ ਨੂੰ ਪਟਿਆਲੇ ਵਿੱਚ ਰੋਸ਼ ਪ੍ਰਦਰਸਨ ਕਰਕੇ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ ਵਿਭਾਗ ਵਿੱਚ ਵਿਸ਼ੇਸ਼ ਤੌਰ 'ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਕਰੀਬ ਦੋ ਸਾਲ ਵਿੱਚ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ  ਮੇਲ ਦੀ ਇੱਕ ਵੀ ਅਸਾਮੀ ਲਈ ਇਸ਼ਤਿਹਾਰ ਨਹੀਂ ਦਿੱਤਾ ਗਿਆ ਜਦਕਿ ਸੂਬੇ ਅੰਦਰ ਡੇਂਗੂ ਅਤੇ ਚਿਕਨ ਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਦਰਜਨਾਂ ਮੀਟਿੰਗਾਂ ਵਿੱਚ ਸਿਹਤ ਮੰਤਰੀ ਨੇ ਭਾਵੇਂ ਭਰੋਸਾ ਦਿੱਤਾ ਸੀ ਕਿ ਕਿਸੇ ਵੀ ਭਰਤੀ ਦੇ ਇਸ਼ਤਿਹਾਰ ਵਿੱਚ ਚਾਲੂ ਸਾਲ ਦੀ ਪਹਿਲੀ ਜਨਵਰੀ ਨੂੰ ਉਮਰ ਹੱਦ ਦੀ ਲਈ ਮੁੱਢਲੀ ਤਰੀਕ ਮੰਨਿਆ ਜਾਂਦਾ ਹੈ। ਉਹਨਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਅੰਦਰ ਵਰਕਰ ਪੁਰਸ਼ ਦੀਆਂ ਅੰਦਾਜ਼ਨ 270 ਅਸਾਮੀਆਂ ਮਨਜੂਰ ਹੋਣ ਦਾ ਪਤਾ ਲੱਗਾ ਹੈ ਪਰੰਤੂ ਜੇਕਰ ਇਹ ਇਸ਼ਤਿਹਾਰ ਜਲਦੀ ਜਾਰੀ ਨਾ ਕੀਤਾ ਤਾਂ ਹਜ਼ਾਰਾਂ ਬੇਰੁਜ਼ਗਾਰ ਹੋਰ ਉਮਰ ਦੀ ਹੱਦ ਪਾਰ ਕਰ ਚੁੱਕੇ ਹੋਣਗੇ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅੰਦਰ 2012 ਮਗਰੋ ਕੋਰਸ ਬੰਦ ਹੋ ਚੁੱਕੇ ਹਨ ਬੇਰੁਜ਼ਗਾਰ ਆਰ ਪਾਰ ਦੀ ਲੜਾਈ ਲਈ ਤਿਆਰ ਬਰ ਤਿਆਰ ਹਨ। ਇਸ ਮੌਕੇ ਰਾਜ ਸੰਗਤੀਵਾਲਾ, ਨਾਹਰ ਸਿੰਘ, ਲਖਵਿੰਦਰ ਸਿੰਘ, ਭੁਪਿੰਦਰ ਸੁਨਾਮ, ਨਵਦੀਪ ਸਿੰਘ, ਦੀਪ ਸਿੰਘ, ਕੁਲਦੀਪ ਸਿੰਘ, ਰੁਪਿੰਦਰ ਸੁਨਾਮ, ਆਦਿ ਹਾਜ਼ਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ