Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Education

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

October 24, 2024 07:44 PM
SehajTimes

ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਆਪ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ: ਮੁੱਖ ਮੰਤਰੀ

ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।

ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਵੱਡੀ ਗਿਣਤੀ ਵਿੱਚ ਵਿਦਿਆਰਥੀ ਕਾਨਵੈਂਟ ਸਕੂਲਾਂ ਵਿੱਚੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵਿਦਿਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਿਹਤਰ ਅਭਿਆਸ ਅਪਣਾਏ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਠਿੰਡਾ ਵਿੱਚ ਲੜਕੀਆਂ ਦਾ ਸਭ ਤੋਂ ਵੱਡਾ ਅਤੇ ਇਕਲੌਤਾ ਸਕੂਲ ਹੈ ਜਿੱਥੇ 2200 ਲੜਕੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ ਅਤੇ 1958 ਵਿੱਚ ਬਣੇ ਇਸ ਸਕੂਲ ਦੇ ਨਵੀਨੀਕਰਨ ਦੀ ਸਖ਼ਤ ਲੋੜ ਸੀ। ਉਨ੍ਹਾਂ ਦੱਸਿਆ ਕਿ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਸ ਵਿੱਚ ਸਮਾਰਟ ਕਲਾਸਰੂਮ, ਸਾਇੰਸ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਸਮੇਤ 73 ਕਮਰੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਹਿਲਾਂ ਇਹ ਸਕੂਲ ਦੋ ਸ਼ਿਫਟਾਂ ਵਿੱਚ ਚੱਲਦਾ ਸੀ ਪਰ ਹੁਣ ਵਿਦਿਆਰਥੀਆਂ ਦੀ ਭਲਾਈ ਲਈ ਇਹ ਇੱਕ ਸ਼ਿਫਟ ਵਿੱਚ ਹੀ ਚੱਲੇਗਾ।

ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿਛਲੇ ਹਫ਼ਤੇ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦੇ ਇੱਕ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਭੇਜਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ 152 ਹੈੱਡਮਾਸਟਰ/ਸਿੱਖਿਆ ਅਫ਼ਸਰਾਂ ਦੇ ਤਿੰਨ ਬੈਚ, ਅਤਿ ਆਧੁਨਿਕ ਅਕਾਦਮਿਕ ਸਿਖਲਾਈ ਲਈ ਆਈ.ਆਈ.ਐਮ. ਅਹਿਮਦਾਬਾਦ ਵਿਖੇ ਵੀ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ 12316 ਯੋਗ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10361 ਅਧਿਆਪਕ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਹੋਰ ਨਵੇਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੀ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਕਰੀਬ 82 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ ਲਗਭਗ 35 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 118 ਸਕੂਲ ਆਫ਼ ਐਮੀਨੈਂਸ ਅਤੇ ਲੜਕੀਆਂ ਦੇ 17 ਸੀਨੀਅਰ ਸੈਕੰਡਰੀ ਸਕੂਲਾਂ ਲਈ ਟਰਾਂਸਪੋਰਟ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।

Have something to say? Post your comment

 

More in Education

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਈ.ਟੀ.ਆਈ. ਜਲਵੇੜਾ ਵਿਖੇ ਪਲੇਸਮੈਂਟ ਕਮ ਸਵੈ ਰੋਜ਼ਗਾਰ ਕੈਂਪ