ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫ਼ਿਰ ਤੇਲ ਦੇ ਰੇਟਾਂ ਵਿੱਚ ਵਾਧਾ ਕਰ ਦਿੱਤਾ ਹੈ। ਗਾਜਾ ਪੱਟੀ ਵਿੱਚ ਤਣਾਅ ਵੱਧਣ ਦੀ ਵਜ੍ਹਾ ਕਰ ਕੇ ਅਮਰੀਕਾ ਅਤੇ ਪੱਛਮੀ ਏਸ਼ੀਆ ਦੇ ਦੇਸ਼ਾਂ ਦੀ ਆਇਲ ਪਾਲਿਸੀ ’ਤੇ ਬੁਰਾ ਅਸਰ ਪੈ ਰਿਹਾ ਹੈੇ। ਇਹ ਵਜ੍ਹਾ ਹੈ ਕਿ ਸਨਿੱਚਰਵਾਰ ਨੂੰ ਦਿੱਲੀ ਦੇ ਬਾਜ਼ਾਰ ਵਿਚ ਪੈਟਰੋਲ 24 ਪੈਸੇ ਪ੍ਰਤੀ ਲੀਟਰ ਤੋਂ ਵੱਧ ਕੇ 92.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਅਤੇ ਡੀਜ਼ਲ ਵਿੱਚ 27 ਪੈਸੇ ਦਾ ਵਾਧਾ ਹੋਇਆ ਅਤੇ ਡੀਜ਼ਲ ਦੀ ਕੀਮਤ 83.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਸਰਕਾਰੀ ਤੇਲ ਕੰਪਨੀਆਂ ਨੇ ਇਸ ਤੋਂ ਪਹਿਲਾਂ 27 ਫ਼ਰਵਰੀ 2021 ਨੂੰ ਡੀਜ਼ਲ ਦੇ ਰੇਟਾਂ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ ਦੋ ਮਹੀਨਿਆਂ ਤੋਂ ਵੱਧ ਤੱਕ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਦੇਖਣ ਨੂੰ ਨਹੀਂ ਮਿਲਿਆ। ਮਾਰਚ ਅਪ੍ਰੈਲ ਦਰਮਿਆਨ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ। ਪੰਜ ਰਾਜਾਂ ਦੀਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਡੀਜ਼ਲ ਦੀਆਂ ਕੀਮਤਾਂ ਵਿੱਚ 2.49 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਿਆ ਹੈ। ਇਸ ਦੇ ਚਲਦਿਆਂ ਦਿੱਲੀ ਵਿੱਚ ਪਟਰੋਲ ਦੀ ਕਮੀਤ 92.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 83.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਚੰਡੀਗੜ੍ਹ ਵਿਚ ਪਟਰੋਲ ਦੀ ਕੀਮਤ 89.05 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 82.60 ਰੁਪਏ ਪ੍ਰਤੀ ਹੋ ਗਈ ਹੈ।