Wednesday, November 13, 2024
BREAKING NEWS
ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

Malwa

ਬਗੈਰ ਲਾਇਸੈਂਸ ਪਟਾਕੇ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ: ਡਿਪਟੀ ਕਮਿਸ਼ਨਰ

October 26, 2024 11:49 AM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜਰ ਪਟਾਕਿਆਂ ਕਾਰਨ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਨੂੰ ਰੋਕਣ ਲਈ  ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ। ਜਿਸ ਦੇ ਚਲਦਿਆਂ ਕੋਈ ਵੀ ਵਿਅਕਤੀ ਬਿਨਾਂ ਮੰਜੂਰਸ਼ੁਦਾ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਨਹੀਂ ਕਰ ਸਕਦਾ। ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਲਾਇਸੈਂਸ/ਮਨਜੂਰੀ ਤੋਂ ਬਿਨਾਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਮਾਲੇਰਕੋਟਲਾ ਸ਼ਹਿਰ ਦੇ ਅੰਦਰ ਪੀ.ਡਬਲਿਊ.ਡੀ ਦੇ ਰੈਸ਼ਟ ਹਾਊਸ ਦੇ ਸਾਹਮਣੇ ਡਿਫੈਸ ਵਿਭਾਗ ਦੀ ਖਾਲੀ ਜਗਾ, ਅਹਿਮਦਗੜ੍ਹ ਵਿੱਚ ਗਾਂਧੀ ਸਕੂਲ ਦੀ ਬੈਕ ਸਾਈਡ ਅਤੇ ਅਮਰਗੜ੍ਹ ਵਿੱਚ ਦੁਸ਼ਹਿਰਾ ਗਰਾਂਊਡ ਵਿਖੇ ਸਥਾਨਾਂ ਉੱਪਰ ਹੀ ਪਟਾਕਿਆਂ ਦੀ ਵਿਕਰੀ ਹੋ ਸਕੇਗੀ। ਜੇਕਰ ਕੋਈ ਦੁਕਾਨਦਾਰ ਇਨ੍ਹਾਂ ਥਾਵਾਂ ਤੋਂ ਬਿਨਾਂ ਕਿਸੇ ਹੋਰ ਸਥਾਨ ਤੇ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 31 ਅਕਤੂਬਰ  ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ 15 ਨਵੰਬਰ ਨੂੰ ਸਵੇਰੇ 04 ਵਜੇ ਤੋਂ 05 ਵਜੇ ਤੱਕ ਅਤੇ ਰਾਤ ਨੂੰ 09 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

 

 

Have something to say? Post your comment