ਨਵੀਂ ਦਿੱਲੀ : ਭਾਰਤ ਵਿਚ 25 ਦਿਨਾਂ ਦੇ ਬਾਅਦ ਇਕ ਦਿਨ ਵਿਚ ਕੋਵਿਡ-19 ਦੇ ਸਭ ਤੋਂ ਘੱਟ 3.11 ਲੱਖ ਮਾਮਲੇ ਸਾਹਮਣੇ ਆਏ ਹਨ ਜਦਕਿ 4077 ਹੋਰ ਲੋਕਾਂ ਦੀ ਜਾਨ ਚਲੀ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 2,70282 ’ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਕ ਦਿਨÇ ਵਚ 3,11,170 ਮਰੀਜ਼ ਪੀੜਤ ਮਿਲੇ ਹਨ ਜਿਸ ਨਾਲ ਦੇਸ਼ ਵਿਚ ਲਾਗ ਦੇ ਕੁਲ ਮਾਮਲੇ 2,46,84,077 ’ਤੇ ਪਹੁੰਚ ਗਏ। 21 ਅਪ੍ਰੈਲ ਨੂੰ 24 ਘੰਟਿਆਂ ਵਿਚ ਲਾਗ ਦੇ 2,95,041 ਮਾਮਲੇ ਆਏ ਸਨ। ਜਾਣਕਾਰੀ ਮੁਤਾਬਕ ਕੋਵਿਡ ਦਾ ਇਲਾਜ ਕਰਾ ਰਹੇ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 36,18,458 ਹੋ ਗਈ ਹੈ ਜੋ ਲਾਗ ਦੇ ਕੁਲ ਮਾਮਲਿਆਂ ਦਾ 14.66 ਫੀਸਦੀ ਹੈ। ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ ਵਿਚ ਸੁਧਾਰ ਹੋਇਆ ਹੈ ਅਤੇ ਇਹ 84.25 ਫੀਸਦੀ ਹੈ।