Thursday, November 21, 2024

Chandigarh

ਸ਼ੱਕੀ ਹਾਲਤ ਵਿੱਚ ਔਰਤ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

October 26, 2024 03:44 PM
SehajTimes

ਜ਼ੀਰਕਪੁਰ : ਜ਼ੀਰਕਪੁਰ ਦੇ ਢਕੋਲੀ ਖੇਤਰ ਵਿੱਚ ਸਥਿਤ ਨੈਪਲ ਅਪਾਰਟਮੈਂਟ ਸੁਸਾਇਟੀ ਦੀ ਵਸਨੀਕ ਇੱਕ ਔਰਤ ਨੇ ਬੀਤੀ ਦੇ ਰਾਤ ਆਪਣੇ ਫਲੈਟ ਵਿੱਚੋਂ ਛਾਲ ਮਾਰ ਦਿੱਤੀ ਔਰਤ ਵੱਲੋਂ ਛਾਲ ਮਾਰਨ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਪੁਲਿਸ ਨੇ ਨਿਯਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਮਿਰਤਕਾ ਔਰਤ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਹਾਸਲ ਜਾਣਕਾਰੀ ਅਨੁਸਾਰ ਰਚਨਾ ਬੇਦੀ ਪਤਨੀ ਰਮਨੀਸ਼ ਕੁਮਾਰ ਬੇਦੀ (50) ਸਾਲ ਵਾਸੀ ਫਲੈਟ ਨੰਬਰ 602 ਟਾਵਰ-ਈ  ਮੈਪਲ ਅਪਰਟਮੈਂਟ ਢਕੌਲੀ ਦਾ ਆਪਣੇ ਪਤੀ ਨਾਲ ਮਨ ਮਿਟਾਓ ਚੱਲਦਾ ਸੀ ਜਿਸ ਕਾਰਨ ਉਹ ਬੀਤੇ ਕਰੀਬ ਪੰਜ ਸਾਲ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ ਸੂਤਰਾਂ ਅਨੁਸਾਰ ਹਾਲੇ ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਤੀ ਕੋਲ ਰਹਿਣ ਲਈ ਵਾਪਸ ਆਈ ਸੀ ਬੀਤੀ ਰਾਤ ਕਰੀਬ 11 ਵਜੇ ਜਦੋਂ ਉਸ ਦਾ ਪਤੀ ਰਵਨੀਸ਼ ਬੇਦੀ ਸੋ ਗਿਆ ਤਾਂ ਕਰੀਬ 12 ਵਜੇ ਰਚਨਾ ਬੇਦੀ ਨੇ ਆਪਣੇ ਫਲੈਟ ਦੀ ਬਾਲਕੋਨੀ ਤੋਂ ਸ਼ੱਕੀ ਰੂਪ ਵਿੱਚ ਛਾਲ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਪੁਲਿਸ ਅਨੁਸਾਰ ਉਹਨਾਂ ਵੱਲੋਂ ਮ੍ਰਿਤਕਾ ਦੇ ਭਰਾ ਅਤੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਮਿਰਤਿਕਾ ਔਰਤ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਮਾਮਲੇ ਸਬੰਧੀ ਮਾਮਲੇ ਦੇ ਪੜਤਾਲ ਅਫਸਰ ਹੌਲਦਾਰ ਹਰਨੇਕ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਜੇਕਰ ਜਰੂਰ ਪਈ ਤਾਂ ਮਾਮਲੇ ਦੀਆਂ ਧਰਾਵਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ। 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ