ਸੁਨਾਮ : ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸ਼ਹਿਰੀ ਸੁਨਾਮ ਦੇ ਐਸਐਚਓ ਪ੍ਰਤੀਕ ਜਿੰਦਲ ਦੀ ਨਿਗਰਾਨੀ ਹੇਠ ਟਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ਼ ਸਹਾਇਕ ਥਾਣੇਦਾਰ ਨਿਰਭੈ ਸਿੰਘ ਵੱਲੋਂ ਤਿਉਹਾਰਾਂ ਦੇ ਮੌਕੇ ਸ਼ਹਿਰ ਸੁਨਾਮ ਵਿਖੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸੇ ਅਨਸਖਾਵੀਂ ਘਟਨਾ ਨੂੰ ਰੋਕਣ ਦੇ ਉਦੇਸ਼ ਨਾਲ ਟਰੈਫਿਕ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਪੁਲਿਸ ਵੱਲੋਂ ਅਮਨ ਕਾਨੂੰਨ ਬਣਾਈ ਰੱਖਣ ਦੇ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਅਤੇ ਜਿਹੜੇ ਵਾਹਨ ਕਾਨੂੰਨ ਦੀ ਉਲੰਘਣਾ ਕਰਦੇ ਹਨ ਉਹਨਾਂ ਦੇ ਚਲਾਨ ਵੀ ਕੱਟੇ ਗਏ। ਟਰੈਫਿਕ ਇੰਚਾਰਜ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨਾਲ ਸਖ਼ਤੀ ਵਰਤੀ ਜਾਵੇਗੀ। ਇਸ ਮੌਕੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਹੌਲਦਾਰ ਰਣਜੀਤ ਸਿੰਘ ਜਖੇਪਲ, ਰੋਡ ਸੇਫਟੀ ਮੈਂਬਰ ਸੁਖਵਿੰਦਰ ਸਿੰਘ ਸੁੱਖ, ਟਰੈਫਿਕ ਮਾਰਸ਼ਲ ਟੀਮ ਦੇ ਇੰਚਾਰਜ ਪੰਕਜ਼ ਅਰੋੜਾ ਵੀ ਹਾਜਰ ਸਨ।