ਮੀਟਿੰਗ ਦੌਰਾਨ ਹੀ ਕਿਸਾਨਾਂ ਤੋਂ ਫੋਨ ਤੇ ਗਲ ਕਰ ਜਾਣੀ ਗਰਾਊਂਡ ਰਿਪੋਰਟ
ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼, ਕਿਸਾਨ ਭਵਰਾਵਾਂ ਨੂੰ ਕਿਸੇ ਤਰ੍ਹਾ ਦੀ ਨਹੀਂ ਆਉਂਦੀ ਚਾਹੀਦੀ ਪਰੇਸ਼ਾਨੀ
ਆੜਤੀਆਂ ਦੇ ਪਿਛਲੇ ਸਾਲ ਦੀ ਕਣਕ ਕਟੌਤੀ ਦੀ ਰਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਸੂਬੇ ਦੇ ਕਿਸਾਨ ਭਰਾਵਾਂ ਦੇ ਹਿੱਤ ਨੂੰ ਸੱਭ ਤੋਂ ਉੱਪਰ ਰੱਖਦੇ ਹੋਏ ਅਧਿਕਾਰੀਆਂ ਨੁੰ ਸਖਤ ਨਿਰਦੇਸ਼ ਦਿੱਤੇ ਹਨ ਕਿ ਕਿਸਾਨ ਭਰਾਵਾਂ ਨੂੰ ਕਿਸੇ ਤਰ੍ਹਾ ਦੀ ਕੋਈ ਪਰੇਸ਼ਾਨੀ ਨਹੀਂ ਆਉਂਦੀ ਚਾਹੀਦੀ ਹੈ। ਸਬੰਧਿਤ ਅਧਿਕਾਰੀ ਇਹ ਯਕੀਨੀ ਕਰਨ ਕਿ ਮੰਡੀਆਂ ਵਿਚ ਖਰੀਦ ਏਜੰਸੀਆਂ 17 ਫੀਸਦੀ ਤਕ ਨਮੀ ਵਾਲੇ ਝੋਨੇ ਦਾ ਇਕ-ਇਕ ਦਾਨੇ ਨੂੰ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ਤੇ ਖਰੀਦ ਕਰਨ।
ਮੁੱਖ ਮੰਤਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕਰ ਰਹੇ ਸਨ।
ਸ੍ਰੀ ਨਾਇਬ ਸਿੰਘ ਸੈਨੀ ਨੇ ਮੀਟਿੰਗ ਦੌਰਾਨ ਹੀ ਪੂਰੇ ਸੂਬੇ ਦੇ ਕੁੱਝ ਕਿਸਾਨਾਂ ਦੇ ਨਾਲ ਫੋਨ ਤੇ ਗਲ ਕੀਤੀ ਅਤੇ ਉਨ੍ਹਾਂ ਤੋਂ ਗਰਾਊਂਡ ਰਿਪੋਰਟ ਦੀ ਜਾਣਕਾਰੀ ਲਈ। ਕਿਸਾਨਾਂ ਨੇ ਮੁੱਖ ਮੰਤਰੀ ਨੁੰ ਝੋਨਾ ਖਰੀਦ ਦੌਰਾਨ ਕੱਟ ਲਗਾਉਣ ਦੀ ਜਾਣਕਾਰੀ ਦਿੱਤੀ। ਜਿਸ ਤੇ ਮੁੱਖ ਮੰਤਰੀ ਨੇ ਸਪਸ਼ਟ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਦੇ ਲਈ ਕਿਸਾਨ ਹਿੱਤ ਸੱਭ ਤੋਂ ਉੱਪਰ ਹੈ ਅਤੇ ਅਧਿਕਾਰੀ ਇਹ ਯਕੀਨੀ ਕਰਨ ਕਿ ਕਿਸਾਨਾਂ ਨੂੰ ਕੱਟ ਲੱਗਣ ਦੀ ਸਮਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਆੜਤੀਆਂ ਦੇ ਪਿਛਲੇ ਸਾਲ ਦੀ ਕਣਕ ਕਟੌਤੀ ਦੀ ਰਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਆੜਤੀਆਂ ਨੂੰ ਆ ਰਹੀ ਸਮਸਿਆ ਦਾ ਹੱਲ ਕਰਦੇ ਹੋਏ ਅਧਿਕਾਰੀਆਂ ਨੂੰ ਪਿਛਲੇ ਸਾਲ ਦੀ ਕਣਕ ਕਟੌਤੀ ਦੀ ਰਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੰਡੀਆਂ ਵਿਚ ਕਿਸਾਨਾਂ ਦੀ ਉਪਜ ਖਰੀਦ ਲਈ ਸਾਰੀ ਤਰ੍ਹਾ ਦੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਤਾਂ ਜੋ ਖਰੀਦ ਪ੍ਰਕ੍ਰਿਆ ਸੁਚਾਰੂ ਰੂਪ ਨਾਲ ਚੱਲ ਸਕੇ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡਾ ਅੰਨਦਾਤਾ ਹੈ, ਇਸ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਸਾਡੀ ਨੀਤੀਆਂ ਦੇ ਕੇਂਦਰ ਬਿੰਦੂ ਵਿਚ ਹੈ। ਸੂਬਾ ਸਰਕਾਰ ਕਿਸਾਨ ਨੂੰ ਫਸਲ ਦੀ ਬਿਜਾਈ ਤੋਂ ਲੈ ਕੇ ਉਸ ਨੂੰ ਬਾਜਾਰ ਵਿਚ ਵੇਚਣ ਤਕ ਹਰ ਕਦਮ ਤੇ ਮਦਦ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਫਸਲ ਖਰੀਦ ਦਾ ਪੈਸਾ ਵੀ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਦੇ ਖਾਤਿਆਂ ਵਿਚ ਭੁਗਤਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੌਢਾ ਮਿਲਾ ਕੇ ਖੜੀ ਹੈ, ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।