Wednesday, October 30, 2024
BREAKING NEWS
ਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨਪੰਜਾਬ ਪੁਲਿਸ ਨੇ ਸਾਬਕਾ ਵਿਧਾਇਕ ਸਤਕਾਰ ਕੌਰ, ਉਸ ਦੇ ਭਤੀਜੇ ਨੂੰ ਖਰੜ ਤੋਂ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ; 128 ਗ੍ਰਾਮ ਹੈਰੋਇਨ, 1.56 ਲੱਖ ਰੁਪਏ ਦੀ ਨਕਦੀ ਬਰਾਮਦਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

Chandigarh

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

October 28, 2024 01:08 PM
SehajTimes

ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ- ਹਰਪਾਲ ਸਿੰਘ ਚੀਮਾ

ਦਿੜ੍ਹਬਾ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਦੱਸਿਆ ਕਿ ਸ਼ੈਲਰ ਮਾਲਕ ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਦੀ ਫਸਲ ਖਰੀਦ ਕੇ ਉਹਨਾਂ ਨੂੰ ਤਰਜੀਹੀ ਅਧਾਰ 'ਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨ ਵੀਰ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਪਰਿਵਾਰਾਂ ਵਿੱਚ ਮਨਾ ਸਕਣ। ਉਹਨਾਂ ਦੁਹਰਾਇਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ- ਦਾਣਾ ਖਰੀਦਿਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਕੇਂਦਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਵਪਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਗੈਰ ਕਾਨੂੰਨੀ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

ਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦ

ਵਿਸ਼ਵ ਸਟ੍ਰੋਕ ਦਿਵਸ: ਸਟ੍ਰੋਕ ਦੇ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ