Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Chandigarh

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

October 28, 2024 01:21 PM
SehajTimes

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਇਸ ਪਾਕਿ-ਅਧਾਰਤ ਸਰਹੱਦੀ ਤਸਕਰੀ ਰੈਕੇਟ ਦੇ ਪਿੱਛੇ ਤੁਰਕੀ ਅਧਾਰਤ ਸਮੱਗਲਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦਾ ਹੱਥ: ਡੀਜੀਪੀ ਪੰਜਾਬ

ਚੰਡੀਗੜ੍ਹ : ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਸ਼ਾਮਲ ਹੈ, ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਜੋਤ ਸਿੰਘ ਵਾਸੀ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਲਵਪ੍ਰੀਤ ਕੁਮਾਰ ਵਾਸੀ ਕਾਲਾ ਸੰਘੀਆਂ, ਕਪੂਰਥਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਸਮੇਤ ਵੱਡੀ ਮਾਤਰਾ ਵਿੱਚ ਸ਼ਡਿਊਲਡ ਡਰੱਗਜ਼ ਵੀ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਇਹਨਾਂ ਸ਼ਡਿਊਲਡ ਡਰੱਗਜ਼ ਦੀ ਵਰਤੋਂ ਕਰ ਰਹੇ ਸਨ।
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੂੰ ਸੂਹ ਪ੍ਰਾਪਤ ਹੋਈ ਸੀ ਕਿ ਵਿਦੇਸ਼ੀ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਆਪਣੇ ਸਾਥੀਆਂ ਰਾਹੀਂ ਪਾਕਿਸਤਾਨ ਅਧਾਰਤ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਚਲਾ ਰਿਹਾ ਹੈ। ਇਹ ਵੀ ਪਤਾ ਲੱਗਾ ਸੀ ਕਿ ਉਸ ਦੇ ਸਾਥੀ ਕਲੋਨੀ ਲੇਡੀ ਰੋਡ, ਬਾਬਾ ਬਕਾਲਾ ਵਿਖੇ ਕਿਰਾਏ ਦੀ ਰਿਹਾਇਸ਼ 'ਤੇ ਰਹਿ ਰਹੇ ਹਨ।
ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਾਬਾ ਬਕਾਲਾ ਦੇ ਇਲਾਕੇ 'ਚ ਡੀ.ਐਸ.ਪੀ.ਸੀ.ਆਈ. ਅੰਮ੍ਰਿਤਸਰ ਬਲਬੀਰ ਸਿੰਘ ਦੀ ਨਿਗਰਾਨੀ 'ਚ ਇਕ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੀ ਫਾਕਸਵੈਗਨ ਵਰਟਸ ਕਾਰ (ਪੀਬੀ02-ਡੀਵਾਈ-3031) , ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ‘ਚੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਇਸ ਨੂੰ ਵੀ ਜ਼ਬਤ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਿਰਾਏ ਦੀ ਰਿਹਾਇਸ਼ ਤੋਂ ਬਾਕੀ 98 ਕਿਲੋ ਹੈਰੋਇਨ ਸਮੇਤ ਹਥਿਆਰ, ਕੈਫੀਨ ਐਨਹਾਈਡ੍ਰਸ ਅਤੇ ਡੀਐਮਆਰ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕਰੀ ਲਈ ਵਰਤੇ ਗਏ ਰੂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਤਫਤੀਸ਼ ਜਾਰੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਐਫ.ਆਈ.ਆਰ. ਨੰਬਰ 62 ਮਿਤੀ 26.10.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Have something to say? Post your comment

 

More in Chandigarh

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ