Thursday, November 21, 2024

Chandigarh

PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

October 28, 2024 04:48 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSP3L) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ ‘ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ