Friday, January 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

October 29, 2024 06:12 PM
SehajTimes

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ। ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ। 

ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ 'ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾ ਸਕਦੇ ਹਨ ਅਤੇ ਮਸ਼ੀਨਾਂ 80 ਫੀਸਦ ਸਬਸਿਡੀ 'ਤੇ ਖਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਹਿੰਦ-ਖੂਹੰਦ ਇਕੱਤਰ ਕਰਨ ਸਬੰਧੀ ਬੁਨਿਆਦੀ ਢਾਂਚੇ, ਬੇਲਿੰਗ, ਢੋਆ-ਢੋਆਈ ਅਤੇ ਸਟੋਰੇਜ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਸਨਮਾਨ ਕੀਤਾ ਜਾਵੇਗਾ।

Have something to say? Post your comment

 

More in Chandigarh

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ