Sunday, January 05, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Chandigarh

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

November 03, 2024 09:40 PM
SehajTimes

ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ

ਚੰਡੀਗੜ੍ਹ : ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ। 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ। 

ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

Have something to say? Post your comment

 

More in Chandigarh

ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਡੀ ਸੀ ਨੇ ਨਵੇਂ ਸਾਲ ਵਿੱਚ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ