ਮੰਡੀ ਗੋਬਿੰਦਗੜ੍ਹ : ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ ਵਿਸ਼ੇ ਅਧੀਨ ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਜੀਲੈਂਸ ਯੂਨਿਟ ਫ਼ਤਹਿਗੜ੍ਹ ਸਾਹਿਬ ਦੇ ਐਸ.ਪੀ. ਤੇ ਇੰਚਾਰਜ ਸੁਖਮਿੰਦਰ ਸਿੰਘ ਚੋਹਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਇੱਕ ਅਜਿਹੀ ਲਾਹਣਤ ਹੈ ਜਿਸ ਦਾ ਖਾਤਮਾ ਕਰਨ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਆਮ ਲੋਕਾਂ ਨੂੰ ਰਿਸ਼ਵਤਖੋਰੀ ਵਿਰੁੱਧ ਲਾਮਬੱਧ ਕਰਨ ਦੇ ਮੰਤਵ ਨਾਲ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਸਥਾਨਾਂ ਤੇ ਸਮਾਗਮ ਕਰਵਾਏ ਜਾ ਰਹੇ ਹਨ।
ਐਸ.ਪੀ. ਚੌਹਾਨ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਤੁਹਾਡੇ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਮੰਗਦਾ ਹੈ, ਆਮਦਨ ਤੋਂ ਵੱਧ ਜਾਇਦਾਦ ਬਣਾਉਣਾ ਹੈ ਅਤੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਾ ਹੈ ਤਾਂ ਐਂਟੀ ਕਰਪਸ਼ਨ ਐਕਸ਼ਨ ਲਾਇਨ ਪੰਜਾਬ ਦੇ ਵਟਸਐਪ ਨੰਬਰ 95012-00200, ਟੋਲ ਫਰੀ ਨੰ: 1800-1800-1000 ਅਤੇ ਪੰਜਾਬ ਵਿਜੀਲੈਂਸ ਬਿਉਰੋ ਦੀ ਵੈਬਸਾਇਟ vigilance bureau.punjab.gov.in ਅਤੇ complaint2vb@punjab.gov.in ਰਾਹੀਂ ਆਪਣੀ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।
ਐਸ.ਪੀ. ਚੌਹਾਨ ਨੇ ਕਿਹਾ ਕਿ ਸਮਾਜ ਦੇ ਵਿਕਾਸ ਲਈ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਇਸ ਉਪਰਾਲੇ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਇਸ ਮੌਕੇ ਕਾਲਜ਼ ਦੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਪ੍ਰਣ ਵੀ ਦਿਵਾਇਆ ਗਿਆ।