Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Chandigarh

ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ : ਆਸ਼ਿਕਾ ਜੈਨ

November 04, 2024 04:59 PM
SehajTimes
ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵੋਟਰ ਪੰਜੀਕਰਣ ਮੁਹਿੰਮ ਦਾ ਅਗਾਜ਼


ਸ਼ਹਿਬਜਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ  ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ।
    ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 9,10 ਨਵੰਬਰ ਅਤੇ  ਉਸ ਤੋਂ ਬਾਅਦ 23 ਅਤੇ 24 ਨਵੰਬਰ ਨੂੰ ਬੂਥ ਪੱਧਰ ਉਪਰ ਵੋਟਰ ਪੰਜੀਕਰਣ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਯੋਗ ਵੋਟਰ ਜਿੰਨਾਂ ਦੀ ਉਮਰ 01/01/2024 ਤੱਕ 18 ਸਾਲ ਦੀ ਹੋ ਰਹੀ ਹੈ, ਆਪਣੇ ਆਪ ਨੂੰ ਵੋਟਰ ਵੱਜੋਂ ਰਜਿਸਟਰ ਕਰਵਾ ਸਕਦੇ ਹਨ, ਜੇ ਕਿਸੇ ਨੇ ਵੋਟ ਸ਼ਿਫਟ ਜਾਂ ਸੋਧ ਕਰਵਾਉਣੀ ਹੈ, ਉਹ ਵੀ ਇਹਨਾਂ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ।
    ਅੱਜ ਇਸ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਵੀਨ ਕੌਰ ਵੱਲੋਂ ਵਿਦਿਆਰਥੀਆਂ ਨੂੰ ਫਾਰਮ ਨੰਬਰ 6 ਤਕਸੀਮ ਕੀਤੇ ਗਏ।
     ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਵੋਟਰ ਹੈਲਪਲਾਈਨ ਐਪ ਰਾਹੀਂ 122 ਯੋਗ ਵੋਟਰਾਂ ਨੂੰ ਰਜਿਸਟਰਡ ਕੀਤਾ ਗਿਆ। ਇਸ ਮੌਕੇ ਮੈਡਮ ਪ੍ਰਵੀਨ ਨੇ ਕਾਲਜ ਦੇ ਸਮੂਹ ਯੋਗ ਵੋਟਰਾਂ ਨੂੰ ਵੋਟ ਬਨਵਾਉਣ ਦੀ ਅਪੀਲ ਕੀਤੀ। ਜਿਕਰਯੋਗ ਹੈ ਕਿ ਪਿਛਲੇ ਵਰ੍ਹੇ ਵੀ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਨੇ ਵਧੀਕ ਡਾਇਰੈਕਟਰ, ਤਕਨੀਕੀ ਸਿੱਖਿਆ-ਕਮ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਨੌਜਵਾਨ ਵੋਟਰਾਂ ਦਾ ਪੰਜੀਕਰਣ ਕੀਤਾ ਗਿਆ ਸੀ। ਕਾਲਜ ਦੇ ਨੋਡਲ ਅਫਸਰ ਸਵੀਪ ਰਵਿੰਦਰ ਜੈਸਵਾਲ ਅਤੇ ਪ੍ਰੋਗਰਾਮ ਅਫਸਰ ਰਾਸ਼ਟਰੀ ਸੇਵਾ ਯੋਜਨਾ ਬਰਿੰਦਰਪ੍ਰਤਾਪ ਸਿੰਘ ਵੱਲੋਂ ਅੱਜ ਦੇ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬੀ ਐਲ ਓ ਮਨਜੀਤ ਸਿੰਘ ਵੱਲੋਂ  ਵਿਦਿਆਰਥੀਆਂ ਨੂੰ ਵੋਟਰ ਵੱਜੋਂ ਰਜਿਸਟਰ ਕੀਤਾ ਗਿਆ।
 

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ

ਪੰਜਾਬ ਮੰਤਰੀ ਮੰਡਲ ਲੱਖਾਂ ਲੋਕਾਂ ਨੂੰ ਬੇਘਰ ਹੋਣ ਤੋਂ ਰੋਕਣ ਲਈ ਤਿਨ ਕਿਲੋਮੀਟਰ ਤੱਕ ਦੇ ਸੁਖਨਾ ਈ.ਏਸ.ਜ਼ੈਡ. ਨੂੰ ਕਰੇ ਰੱਦ : ਜੋਸ਼ੀ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

22 ਨਵੰਬਰ ਦੀ ਹੜਤਾਲ ਦੀਆਂ ਤਿਆਰੀਆਂ ਜ਼ੋਰਾਂ ’ਤੇ

ਚੰਡੀਗੜ੍ਹ ਬਣਿਆ 'ਚਲਾਨਗੜ੍ਹ' ਟ੍ਰੈਫਿਕ ਨਿਯਮ ਤੋੜਿਆਂ ਤਾਂ ਹੋਵੇਗਾ ਡਰਾਈਵਿੰਗ ਲਾਇਸੰਸ ਰੱਦ

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ