Friday, November 08, 2024
BREAKING NEWS
ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏ

Chandigarh

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

November 04, 2024 09:31 PM
SehajTimes

ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਪੰਜਾਬ ਦੇ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕਰਨ ਲਈ ਕਿਹਾ  

 ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਵੇਗੀ ਪੰਜਾਬ ਸਰਕਾਰ: ਸੌਂਦ

 

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐਂਡ ਬ੍ਰੇਕਫਾਸਟ’ ਯੋਜਨਾ ਨੂੰ ਹੋਰ ਵੱਡੇ ਪੱਧਰ ‘ਤੇ ਪ੍ਰਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਾਣਾ ਦੁਨੀਆਂ ਭਰ ਵਿੱਚ ਮਸ਼ਹੂਰ ਹੈ ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਲਜੀਜ਼ ਖਾਣ-ਪੀਣ ਦਾ ਜ਼ਾਇਕਾ ਚੱਖਿਆ ਜਾ ਸਕਦਾ ਹੈ। ਇਸ ਲਈ ‘ਫੂਡ ਟੂਰਿਜ਼ਮ’ ਦੇ ਖੇਤਰ ਵਿਚਲੀਆਂ ਸੰਭਾਵਨਾਂਵਾਂ ਨੂੰ ਵੀ ਤਲਾਸ਼ਿਆਂ ਜਾਣਾ ਚਾਹੀਦਾ ਹੈ। 

ਸੌਂਦ ਨੇ ਅੱਗੇ ਕਿਹਾ ਕਿ ਪੰਜਾਬ ਦੇ ਤਿਉਹਾਰ ਅਤੇ ਮੇਲੇ ਸਮਾਜਿਕ ਪੱਧਰ ‘ਤੇ ਖਾਸ ਸਥਾਨ ਰੱਖਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਇਸ ਮੌਕੇ ਵੱਧ ਤੋਂ ਵੱਧ ਸੈਲਾਨੀਆਂ ਨੂੰ ਵੀ ਪੰਜਾਬ ਆਉਣ ਲਈ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਆਨ ਲਾਈਨ ਅਤੇ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੱਧ ਤੋਂ ਵੱਧ ਪ੍ਰਚਾਰਨ ਦੀਆਂ ਵੀ ਹਦਾਇਤਾਂ ਦਿੱਤੀਆਂ।

ਮੀਟਿੰਗ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਣ ਲਈ ਉੱਚ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਾਰੇ ਕਲਾਕਾਰਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਮੌਕੇ ਤੇ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅਜਿਹੇ ਸਾਰੇ ਕਲਾਕਾਰਾਂ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਪੋਰਟਲ ‘ਤੇ ਰਜਿਸਟਰ ਕੀਤਾ ਜਾਵੇ। 

ਇਸ ਮੌਕੇ ਹਰਿਆਣਾ ਸਾਈਡ ਤੋਂ ਪੰਜਾਬ ਵਿੱਚ ਦਾਖਲੇ ‘ਤੇ ‘ਐਂਟਰੀ ਗੇਟ’ ਬਣਾਉਣ ਅਤੇ ਸੁੰਦਰੀਕਰਨ ਬਾਬਤ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੌਂਦ ਨੇ ਕਿਹਾ ਕਿ ਜੀ.ਟੀ.ਰੋਡ ‘ਤੇ ਪੰਜਾਬ ਵਿੱਚ ਦਾਖਲ ਹੋਣ ਸਮੇਂ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਸਮਾਜਕ ਤਾਣੇ-ਬਾਣੇ ਨੂੰ ਦਰਸਾਉਂਦਾ ਗੇਟ ਅਤੇ ਬੁੱਤ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵੀ ਇੱਕ ਵਿਲੱਖਣ ਯਾਦਗਾਰ ਬਣਾਉਣ ਦੀ ਯੋਜਨਾ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। 

ਸੈਰ ਸਪਾਟਾ ਮੰਤਰੀ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ਅਤੇ ਵਿਭਾਗ ਦੀਆਂ ਜਾਇਦਾਦਾਂ ਬਾਬਤ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੇ ਵਿਕਾਸ ਲਈ ਕੇਂਦਰ ਨਾਲ ਬੇਹਤਰ ਤਾਲਮੇਲ ਕਰਕੇ ਸਾਰਥਕ ਨਤੀਜੇ ਲਿਆਂਦੇ ਜਾਣ। ਇਸ ਦੇ ਨਾਲ ਹੀ ਕੇਂਦਰ ਦੀਆਂ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੀਆਂ ਨੀਤੀਆਂ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਵੀ ਹਦਾਇਤ ਕੀਤੀ। ਮੀਟਿੰਗ ਵਿਚ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਤੋਂ ਇਲਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। 

Have something to say? Post your comment

 

More in Chandigarh

ਭਾਜਪਾ ਆਗੂ ਤਾਹਿਲ ਸ਼ਰਮਾ ਨੇ ਆਪਣੇ ਜਨਮ ਦਿਨ ਮੌਕੇ "ਪਾਰਕਾਂ ਦੀ ਸਫਾਈ" ਮੁਹਿੰਮ ਦੀ ਕੀਤੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਨੇ Mohali ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਪੰਜਾਬ ਨੇ ਕੇਂਦਰ ਅੱਗੇ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧੀ ਆਪਣਾ ਪੱਖੀ ਮਜ਼ਬੂਤੀ ਨਾਲ ਰੱਖਿਆ

ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

ਆਂਗਣਵਾੜੀ ਕੇਂਦਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਲੋਂ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਦੀ ਜਮ੍ਹਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ: ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ