ਚੰਡੀਗੜ੍ਹ : ਪੰਜਾਬ ਵਿੱਚ ਹੋਣ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਇਸੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (Ravneet Bittu) ਅੱਜ (ਸੋਮਵਾਰ) ਗਿੱਦੜਬਾਹਾ ਪੁੱਜੇ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ 2027 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਠੋਕ ਦਿੱਤੀ ਹੈ।
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ “ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਕਿਸੇ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਆਵੇਗਾ। ਕਿਸਾਨਾਂ ਨੂੰ ਧਰਨਿਆਂ ‘ਤੇ ਨਹੀਂ ਬੈਠਣਾ ਪਵੇਗਾ। ਟੋਲ ਪਲਾਜ਼ਾ ਬੰਦ ਕਰਨ ਦੀ ਲੋੜ ਨਹੀਂ ਪਵੇਗੀ। ਪੰਜਾਬ ਲਈ 2027 ਵਿੱਚ ਭਾਜਪਾ ਦੀ ਸਰਕਾਰ ਬਣਨਾ ਬਹੁਤ ਜ਼ਰੂਰੀ ਹੈ।