ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ,ਕਿਹਾ ਕਿ ਸੁਰੱਖਿਅਤ ਆਵਾਜਾਈ ਲਈ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ
ਮਾਲੇਰਕੋਟਲਾ : ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਆਯੌਜਿਤ ਕੀਤੀ ਗਈ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਹਰਬੰਸ ਸਿੰਘ, ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ ਸਹਾਇਕ ਕਮਿਸ਼ਨਰ ਕਮ ਆਰ.ਟੀ.ਓ ਗੁਰਮੀਤ ਕੁਮਾਰ ਬਾਂਸਲ, ਡੀ.ਐਸ.ਪੀ.ਸਤੀਸ ਕੁਮਾਰ, ਐਸ.ਡੀ.ਓ ਯਾਦਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰਅਪਾਰ ਸਿੰਘ, ਕਾਰਜ ਸਾਧਕ ਅਫਸਰ ਅਮਰਗੜ੍ਹ/ਅਹਿਮਦਗੜ੍ਹ ਵਿਕਾਸ ਉੱਪਲ, ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਕੌਰ,ਚੀਫ ਇੰਸਪੈਕਟਰ ਰੋਡਵੇਜ ਗੁਰਬਖ਼ਸ ਸਿੰਘ, ਗੈਰ ਸਰਕਾਰੀ ਮੈਬਰ, ਮੁਹੰਮਦ ਤਾਹੀਰ, ਅਸ਼ਰਫ,ਹਾਨੀਸ਼ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਸੁਚਾਰੂ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ ਜਲਦ ਤੋਂ ਜਲਦ ਰਿਪੋਰਟ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸਰਦੀਆਂ ਦੇ ਮੌਸਮ ਵਿੱਚ ਸੜਕਾਂ 'ਤੇ ਸੁਰੱਖਿਆ ਪੱਟੀ ਬਣਾਉਣ ਦਾ ਕੰਮ ਸਬੰਧਤ ਵਿਭਾਗਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾ ਜੋ ਧੁੰਦ ਵਿੱਚ ਵਾਹਨ ਚਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਲੋਕ ਨਿਰਮਾਣ,ਟਰੈਫਿਕ,ਆਰ.ਟੀ.ਓ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਠੰਢ ਦੇ ਮੌਸਮ 'ਚ ਧੁੰਦ ਕਾਰਨ ਵਾਪਰਦੇ ਹਾਸਦੇ ਰੋਕਣ ਲਈ ਭਾਰੀ ਵਾਹਨਾਂ, ਖਾਸ ਕਰਕੇ ਟਰੱਕ, ਟਰਾਲੀਆਂ ਆਦਿ ਦੇ ਪਿਛਲੇ ਪਾਸੇ ਰੇਡੀਅਮ ਰਿਫਲੈਕਟਰ ਲਗਾਏ ਜਾਣ।ਕਾਰਜ ਸਾਧਕ ਅਫ਼ਸਰ ਨੂੰ ਕਿਹਾ ਕਿ ਨਜਾਇਜ ਕਬਜੇ ਤੁਰੰਤ ਹਟਾਏ ਜਾਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੁਰੱਖਿਅਤ ਆਵਾਜਾਈ ਲਈ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੀਆਂ ਸੜ੍ਹਕਾਂ ਉਪਰ ਵਧੇਰੇ ਹਾਦਸਿਆਂ ਵਾਲੇ ਬਲੈਕ ਸਪਾਟਸ ਦੀ ਪਛਾਣ ਕਰਕੇ ਇਨ੍ਹਾਂ ਸਥਾਨ ਤੇ ਵਾਪਰਦੇ ਹਾਦਸੇ ਘਟਾਉਣ ਲਈ ਸਬੰਧਤ ਵਿਭਾਗਾਂ ਨੂੰ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਦੁਰਘਟਨਾਵਾਂ ਤੋਂ ਬਚਾਅ ਲਈ ਜਾਗਰੂਕ ਕਰਨ ਵਾਸਤੇ ਸਪੈਸ਼ਲ ਕੈਂਪ ਲਗਾਉਣ ਤੋਂ ਇਲਾਵਾ ਡਰਾਈਵਰਾਂ ਦੀ ਪੁਲਿਸ ਵੈਰੀਫ਼ਿਕੇਸ਼ਨ, ਅੱਖਾਂ ਦਾ ਚੈਕਅਪ ਅਤੇ ਡੋਪ ਟੈਸਟ ਵੀ ਕਰਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ਤੇ ਪਏ ਟੋਇਆਂ ਆਦਿ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਸੁਰੱਖਿਆ ਨਿਯਮਾਂ ਸਬੰਧੀ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਨਾਬਾਲਗ ਬੱਚਿਆਂ ਨੂੰ ਵਹੀਕਲ ਚਲਾਉਣ ਤੋਂ ਰੋਕਣ ਲਈ ਵੀ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸੜਕ ਸੁਰੱਖਿਆ ਫੋਰਸ ਨੂੰ ਵੀ ਹਦਾਇਤ ਕੀਤੀ ਕਿ ਟ੍ਰੈਫ਼ਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।