ਰੋਜ਼ਾਨਾ ਪੱਧਰ 'ਤੇ ਲਿਆ ਜਾ ਰਿਹਾ ਖ਼ਰੀਦ ਅਤੇ ਚੁਕਾਈ ਦਾ ਜਾਇਜ਼ਾ
ਬਰਨਾਲਾ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਤਾਂ ਜੋ ਲਿਫਟਿੰਗ ਦੀ ਕੋਈ ਸਮੱਸਿਆ ਨਾ ਆਵੇ।
ਉਨ੍ਹਾਂ ਦੱਸਿਆ ਕਿ ਕੱਲ੍ਹ 4 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 330471 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ। ਇਸ ਵਿਚੋਂ ਹੁਣ ਤਕ ਕੁੱਲ 273899 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 75067 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 107228 ਮੀਟ੍ਰਿਕ ਟਨ, ਪਨਸਪ ਵਲੋਂ 61670 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 29934 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 184317 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 530 ਕਰੋੜ ਦੀ ਰਾਸ਼ੀ ਕਿਸਾਨਾਂ ਨੂੰ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਪੱਧਰ 'ਤੇ ਮੰਡੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਲਿਫਟਿੰਗ ਵੀ ਨਾਲੋ ਨਾਲ ਜਾਰੀ ਹੈ।