Thursday, November 21, 2024

Chandigarh

ਮਾਮਲਾ ਸਿੱਖ ਮੁਲਾਜ਼ਮਾਂ ਨੂੰ 'ਕਿਰਪਾਨ' ਧਾਰਨ ਕਰਕੇ ਹਵਾਈ ਅੱਡਿਆਂ 'ਤੇ ਕੰਮ ਕਰਨ ਤੇ ਰੋਕ ਦਾ 

November 07, 2024 01:05 PM
ਅਮਰਜੀਤ ਰਤਨ
ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਡਿਊਟੀ ’ਤੇ ਕਿਰਪਾਨ ਪਹਿਨਣ ਤੋਂ ਰੋਕੇ ਜਾਣ ਵਾਲੇ ਤਾਜ਼ਾ ਹੁਕਮਾਂ ਦੀ ਨਿਖੇਧੀ ਕੀਤੀ ਹੈ। ਝਿੰਜਰ ਨੇ ਕਿਹਾ, "ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ (ਬੀ.ਸੀ.ਏ.ਐਸ.) ਵੱਲੋਂ 30 ਅਕਤੂਬਰ ਨੂੰ ਸਿੱਖ ਕਰਮਚਾਰੀਆਂ ਨੂੰ ਡਿਊਟੀ 'ਤੇ ਕਿਰਪਾਨ ਪਾਕੇ ਜਾਣ 'ਤੇ ਰੋਕ ਲਗਾਉਣ ਦਾ ਤਾਜ਼ਾ ਨਿਰਦੇਸ਼, ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਪ੍ਰਭਾਵਿਤ ਕੀਤਾ ਹੈ।"

"ਮੈਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ BCAS ਨੂੰ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਅਪੀਲ ਕਰਦਾ ਹਾਂ, ਕਿਉਂਕਿ 'ਕਿਰਪਾਨ' (ਸ੍ਰੀ ਸਾਹਿਬ) ਸਾਡੇ ਲਈ ਬਹੁਤ ਧਾਰਮਿਕ ਮਹੱਤਵ ਰੱਖਦੀ ਹੈ, ਇਹ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਨੂੰ ਦਿੱਤੇ 5 ਕੱਕਾਰਾਂ ਵਿੱਚੋਂ ਇੱਕ ਹੈ।" ਇਹ ਧਾਰਾ ਪਹਿਲਾਂ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਸਮੇਤ ਭਾਰਤੀ ਹਵਾਈ ਅੱਡਿਆਂ 'ਤੇ ਪਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਦਾ ਕਾਰਨ ਬਣ ਚੁੱਕੀ ਹੈ, ਝਿੰਜਰ ਨੇ ਜ਼ੋਰ ਦੇ ਕੇ ਕਿਹਾ, "ਆਪਣੇ ਧਰਮ ਦੀ ਮਾਨਤਾ ਅਤੇ ਕਦਰਾਂ ਕੀਮਤਾਂ 'ਤੇ ਪਹਿਰਾ ਦੇਣ ਦਾ ਹਰੇਕ ਵਿਅਕਤੀ ਦਾ ਜਮਹੂਰੀ ਅਧਿਕਾਰ ਹੈ, ਅਤੇ ਇਹ ਕਦਮ ਸਪੱਸ਼ਟ ਤੌਰ 'ਤੇ ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਅਧਿਕਾਰ ਨੂੰ ਖੋਹ ਲੈਂਦਾ ਹੈ।" ਝਿੰਜਰ ਨੇ ਅੱਗੇ ਕਿਹਾ "ਇਹ ਧਾਰਮਿਕ ਅਸਹਿਣਸ਼ੀਲਤਾ ਅਤੇ ਵਿਤਕਰੇ ਦੀ ਇੱਕ ਹੋਰ ਸ਼ਰਮਨਾਕ ਉਦਾਹਰਣ ਹੈ, ਜਿਸਦੀ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਕੋਈ ਥਾਂ ਨਹੀਂ ਹੈ।"

ਇਸ ਤੋਂ ਇਲਾਵਾ, ਝਿੰਜਰ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਸਿੱਖਾਂ ਅਤੇ ਸਾਡੇ ਮਾਨਤਾਵਾਂ ਨੂੰ ਕਮਜ਼ੋਰ ਕਰਨ ਦੀ ਇਕ ਹੋਰ ਸ਼ਰਮਨਾਕ ਕੋਸ਼ਿਸ਼ ਵਜੋਂ ਇਸ ਨਿਰਦੇਸ਼ ਦੀ ਨਿੰਦਾ ਕੀਤੀ। 
ਝਿੰਝਰ ਨੇ ਜ਼ੋਰ ਦੇ ਕੇ ਕਿਹਾ, "ਅਸੀਂ ਅਜਿਹੀਆਂ ਵਿਤਕਰੇ ਭਰੀਆਂ ਨੀਤੀਆਂ ਨਹੀਂ ਸਹਾਂਗੇ ਅਤੇ ਸਿੱਖਾਂ ਦੇ ਹੱਕਾਂ ਦੀ ਰਾਖੀ ਲਈ ਅਣਥੱਕ ਲੜਾਈ ਲੜਾਂਗੇ।" "ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਹੱਕਾਂ ਲਈ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਲੜਦਾ ਰਹੇਗਾ। ਅਸੀਂ ਸਮੂਹ ਪੰਜਾਬੀਆਂ ਨੂੰ ਧਾਰਮਿਕ ਆਜ਼ਾਦੀ ਅਤੇ ਬਰਾਬਰੀ ਦੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ।"
 
 
 
 
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ