ਵਿਕਾਸ ਕੰਮ ਤੈਅ ਸਮੇਂ 'ਤੇ ਪੂਰੇ ਹੋਣ ਇਹੀ ਸਾਡੀ ਪ੍ਰਾਥਮਿਕਤਾ
ਚੰਡੀਗੜ੍ਹ : ਹਰਿਆਣਾ ਦੇ ਕੈਬੀਨੇਟ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ (ਐਫਐਮਡੀਏ) ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੰਮ ਵਿਚ ਲਾਪ੍ਰਵਾਹੀ ਨਾ ਵਰਤਣ ਅਤੇ ਤੈਅ ਸਮੇਂ ਵਿਚ ਵਿਕਾਸ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕੰਮਾਂ ਵਿਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ ਅਤੇ ਤੈਅ ਸਮੇਂ ਵਿਚ ਕੰਮ ਪੂਰਾ ਨਾ ਹੋਣ 'ਤੇ ਜਿਮੇਵਾਰ ਵਿਅਕਤੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਸਾਡਾ ਟੀਚਾ ਤੈਅ ਸਮੇਂ ਵਿਚ ਵਿਕਾਸ ਕੰਮਾਂ ਨੂੰ ਪੂਰਾ ਕਰ ਫਰੀਦਾਬਾਦ ਨੂੰ ਹੋਰ ਅੱਗੇ ਵਧਾਉਣਾ ਹੈ ਅਤੇ ਆਮ ਜਨਤਾ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਹੈ।
ਕੈਬੀਨੇਟ ਮੰਤਰੀ ਸ੍ਰੀ ਗੋਇਲ ਨੇ ਮੀਟਿੰਗ ਵਿਚ ਅਧਿਕਾਰੀਆਂ ਨੂੰ ਸੜਕਾਂ ਨਾਲ ਸਬੰਧਿਤ ਵਿਕਾਸ ਕੰਮਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਨੂੰ ਪੂਰਾ ਕਰਨ ਲਈ ਰੋਜਾਨਾ ਕਾਰਜ ਸਮਰੱਥਾ ਨੂੰ ਵਧਾਇਆ ਜਾਵੇ ਤਾਂ ਜੋ ਫਰੀਦਾਬਾਦ ਨਿਵਾਸੀਆਂ ਨੂੰ ਆਵਾਜਾਈ ਵਿਚ ਅਸਹੂਲਤ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਹਰੇਕ ਅਧਿਕਾਰੀ ਸਬੰਧਿਤ ਖੇਤਰ ਦਾ ਦੌਰਾ ਕਰ ਸਮਸਿਆਵਾਂ ਨੂੰ ਜਾਨਣ ਅਤੇ ਉਨ੍ਹਾਂ ਦਾ ਹੱਲ ਕਰਨ। ਉਨ੍ਹਾਂ ਨੇ ਮਲਟੀ ਲੇਵਲ ਪਾਰਕਿੰਗ ਨਾਲ ਜੁੜੇ ਵਿਕਾਸ ਕੰਮਾਂ ਦੀ ਵੀ ਸਮੀਖਿਆ ਕੀਤੀ।
ਉਨ੍ਹਾਂ ਨੇ ਸੀਵਰੇਜ ਅਤੇ ਬਰਸਾਤ ਤੋਂ ਹੋਣ ਵਾਲੇ ਜਲਭਰਾਵ ਦੀ ਸਮਸਿਆ ਨਾਲ ਨਜਿਠਣ ਲਈ ਹੋਰ ਬਿਹਤਰ ਕਾਰਜਯੋਜਨਾ ਬਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਪਾਣੀ ਨਿਕਾਸੀ ਦੀ ਸਮਸਿਆ ਹੈ, ਉਸ ਦਾ ਜਲਦੀ ਅਤੇ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਐਸਟੀਪੀ ਦੇ ਪਾਣੀ ਦੀ ਸਿੰਚਾਈ ਲਈ ਵੱਧ ਤੋਂ ਵੱਧ ਵਰਤੋ ਕਰਨ ਦੀ ਕਾਰਜ ਯੋਜਨਾ 'ਤੇ ਜੋਰ ਦਿੱਤਾ ਤਾਂ ਜੋ ਪਾਣੀ ਦੀ ਸਹੀ ਵਰਤੋ ਕੀਤੀ ਜਾ ਸਕੇ।
ਕੈਬੀਨੇਟ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਫਰੀਦਾਬਾਦ ਵਿਚ ਅੱਗੇ ਆਉਣ ਵਾਲੇ ਸਮੇਂ ਵਿਚ ਪੀਣ ਦੇ ਪਾਣੀ ਦੀ ਕਿਲੱਤ ਨਾ ਹੋਵੇ, ਉਸ ਦੇ ਲਈ ਅਧਿਕਾਰੀਆਂ ਨੂੰ ਹੁਣ ਤੋਂ ਹੀ ਯੋਜਨਾ 'ਤੇ ਕੰਮ ਕਰਨ ਦੀ ਜਰੂਰਤ ਹੈ। ਕਿਉਂਕਿ ਪਾਣੀ ਦੀ ਖਪਤ ਰੋਜਾਨਾ ਵੱਧ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੇਯਜਲ ਸਪਲਾਈ ਨੂੰ ਇਕ ਸਮਾਨ ਅਤੇ ਬਿਨ੍ਹਾਂ ਰੁਕਾਵਟ ਸਪਲਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।