Thursday, November 21, 2024

Malwa

ਭਾਈ ਖਾਲਸਾ ਦੀਆਂ ਸ਼੍ਰੋਮਣੀ ਕਮੇਟੀ ਅੰਦਰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਮਿਲੀ ਵੱਡੀ ਜ਼ਿੰਮੇਵਾਰੀ : ਰਾਜੂ ਖੰਨਾ

November 07, 2024 03:06 PM
SehajTimes
ਅਮਲੋਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਲਕਾ ਅਮਲੋਹ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੂੰ ਉਹਨਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਅੰਦਰ ਅੰਤ੍ਰਿੰਗ ਕਮੇਟੀ ਮੈਬਰ ਬਣਾ ਕਿ ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਨੂੰ ਵੱਡਾ ਮਾਣ ਦਿੱਤਾ ਹੈ। ਜਿਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ, ਕਾਰਜਕਾਰੀ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰ ਦੇ ਹਮੇਸ਼ਾ ਧੰਨਵਾਦੀ ਰਹਿਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਤੇ ਸੰਗਤਾਂ ਨੂੰ ਨਾਲ ਲੈਕੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਦਾ ਸਨਮਾਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਭਾਈ ਰਵਿੰਦਰ ਸਿੰਘ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਪਿਛਲੇ ਲੰਮੇਂ ਸਮੇਂ ਤੋਂ ਨਿਸ਼ਕਾਮ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਜਿਥੇ ਇਹਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿੱਚ ਲੋੜਵੰਦ ਮਰੀਜ਼ਾਂ ਲਈ ਸਹਾਇਤਾ ਚੈੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਥੇ ਗੁਰੂ ਘਰਾਂ ਲਈ ਬਰਤਨ, ਚੰਦੋਏ ਸਾਹਿਬ, ਦਰੀਆਂ ਦਾ ਪ੍ਰਬੰਧ ਵੀ ਕਰ ਕਿ ਦਿੱਤਾ ਜਾਂਦਾ ਹੈ। ਭਾਈ ਖਾਲਸਾ ਵੱਲੋਂ ਗੁਰੂ ਘਰਾਂ ਵਿੱਚ ਰਾਗੀਆਂ ਲਈ ਸਾਜ਼ ਤੇ ਲੋੜਵੰਦ ਵਿਦਿਆਰਥੀਆਂ ਲਈ ਫੀਸਾਂ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਰਾਹੀਂ ਕੀਤਾ ਜਾਂਦਾ ਹੈ। ਰਾਜੂ ਖੰਨਾ ਨੇ ਕਿਹਾ ਕਿ ਭਾਈ ਖਾਲਸਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਜਿਥੇ ਗੁਰੂ ਘਰਾਂ ਦੀ ਸੇਵਾ ਸੰਭਾਲ ਲਈ ਵੱਡੇ ਯਤਨ ਕੀਤੇ ਜਾਂਦੇ ਰਹੇ ਹਨ ਉਥੇ ਹਰ ਇੱਕ ਦੇ ਦੁੱਖ ਸੁੱਖ ਵਿੱਚ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਾ ਅਪਣਾ ਫਰਜ਼ ਸਮਝਦੇ ਹਨ। ਉਹਨਾਂ ਕਿਹਾ ਕਿ ਭਾਈ ਰਵਿੰਦਰ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਮਿਲੀ ਵਿਸ਼ੇਸ਼ ਜ਼ਿੰਮੇਵਾਰੀ ਨਾਲ ਜਿਥੇ ਖਾਲਸਾ ਹੋਰ ਜ਼ਿੰਮੇਵਾਰੀ ਨਾਲ ਸੇਵਾਵਾਂ ਨਿਭਾਉਣਗੇ। ਉਥੇ ਹਲਕਾ ਅਮਲੋਹ ਲਈ ਵੀ ਵੱਡੇ ਮਾਣ ਤੇ ਸਤਿਕਾਰ ਵਾਲੀ ਗੱਲ ਹੈ। ਇਸ ਮੌਕੇ ਤੇ ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਨਵਨਿਯੁਕਤ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਤੇ ਜਥੇਦਾਰ ਕੁਲਦੀਪ ਸਿੰਘ ਮਛਰਾਈ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਸ਼ਰਧਾ ਸਿੰਘ ਛੰਨਾ,ਜਥੇਦਾਰ ਗੁਰਬਖਸ਼ ਸਿੰਘ ਬੈਣਾ, ਜਥੇਦਾਰ ਹਰਬੰਸ ਸਿੰਘ ਬਡਾਲੀ,ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ,ਸੋਮਨਾਥ ਅਜਨਾਲੀ ਕੌਂਸਲਰ, ਹਰਮਿੰਦਰ ਸਿੰਘ ਕੁੰਭੜਾ,ਜਥੇਦਾਰ ਕਰਮ ਸਿੰਘ ਘੁਟੀਡ,ਡਾ ਅਰੁਜਨ ਸਿੰਘ ਅਮਲੋਹ, ਅਮਨਦੀਪ ਸਿੰਘ ਭੱਦਲਥੂਹਾ, ਗੁਰਮੁਖ ਸਿੰਘ,ਮੁਕੰਦ ਸਿੰਘ ਲੁਹਾਰਮਾਜਰਾ, ਇੰਦਰਜੀਤ ਸਿੰਘ ਚਤੁਰਪੁਰਾ,ਹਰਦੀਪ ਸਿੰਘ ਗੋਰਾ ਅਜਨਾਲੀ,ਐਸ ਓ ਆਈ ਦੇ ਜੋਨਲ ਪ੍ਰਧਾਨ ਹਰਕੀਰਤ ਸਿੰਘ ਪਨਾਗ, ਪਏਗੁਰਜੀਤ ਸਿੰਘ ਕਿਸਾਨ ਆਗੂ, ਜਥੇਦਾਰ ਸੁਰਜੀਤ ਸਿੰਘ ਬਰੌਗਾ,ਰੇਸਮ ਸਿੰਘ ਛੰਨਾ,ਸਵਰਨ ਸਿੰਘ ਸੋਨੀ, ਚਰਨਜੀਤ ਚੰਨਾ,ਸੁਖਵਿੰਦਰ ਸਿੰਘ ਕਾਲਾ ਅਰੌੜਾ, ਜਸਵਿੰਦਰ ਸਿੰਘ ਗਰੇਵਾਲ, ਪ੍ਰਧਾਨ ਬਹਾਦਰ ਸਿੰਘ ਹੈਬਤਪੁਰ, ਬਲਵੀਰ ਸਿੰਘ ਕਪੂਰਗੜ੍ਹ,ਰਾਜਿੰਦਰ ਬਿੱਟੂ ਘੁਟੀਡ,ਯਾਦਵਿੰਦਰ ਸਿੰਘ ਸਲਾਣਾ, ਗੁਰਪ੍ਰੀਤ ਸਿੰਘ ਨੋਨੀ, ਮਹਿੰਦਰ ਸਿੰਘ ਕੁੰਭ,ਰਾਮ ਸਿੰਘ ਮੰਡੀ, ਜਸ਼ਨਦੀਪ ਸਿੰਘ ਸ਼ਾਹਪੁਰ,ਕਰਮਜੀਤ ਸਿੰਘ ਗਾਂਧੀ,ਦਸਵਿੰਦਰ ਸਿੰਘ ਰੋਡਾ,ਪਾਲ ਸਿੰਘ ਖੁੰਮਣਾ, ਤਰਸੇਮ ਸਿੰਘ ਤੂਫਾਨ, ਸ਼ਿੰਗਾਰਾ ਸਿੰਘ ਮਾਲੋਵਾਲ, ਗੁਰਪ੍ਰੀਤ ਸਿੰਘ ਮਾਲੋਵਾਲ, ਹਰਚੰਦ ਸਿੰਘ ਕਪੂਰਗੜ,ਸਾਮਾ ਸਰਪੰਚ ਕਪੂਰਗੜ੍ਹ, ਜਗਮੇਲ ਸਿੰਘ ਛੰਨਾ, ਸ਼ੇਰ ਸਿੰਘ ਮਹਿਮੂਦਪੁਰ, ਬਲਵੀਰ ਰਾਮ ਭਗਵਾਨਪੁਰਾ, ਪਰਮਿੰਦਰ ਸਿੰਘ ਨੀਟਾ ਸੰਧੂ,ਸੁਖਵਿੰਦਰ ਸਿੰਘ ਕਾਲਾ ਅਰੌੜਾ, ਗੁਰਦੀਪ ਸਿੰਘ ਮੰਡੋਫਲ,ਅਵਿੰਦਰ ਸਿੰਘ ਨੰਬਰਦਾਰ, ਕਸ਼ਮੀਰਾ ਸਿੰਘ ਸੋਨੀ, ਮੇਜ਼ਰ ਸਿੰਘ ਥਾਣੇਦਾਰ,ਨਾਜ਼ਰ ਸਿੰਘ ਕਲਾਲਮਾਜਰਾ, ਸੰਤੋਖ ਸਿੰਘ ਖਨਿਆਣ, ਮਹਿੰਦਰ ਸਿੰਘ, ਅਵਤਾਰ ਸਿੰਘ ਖਨਿਆਣ, ਹਰਪਾਲ ਸਿੰਘ ਪਾਲੀ ਸਮਸ਼ਪੁਰ,ਸੱਜਣ ਸਿੰਘ ਚੌਬਦਾਰਾ,ਬਲਵੀਰ ਸਿੰਘ ਹਿੰਮਤਗੜ ਛੰਨਾ, ਪ੍ਰਕਾਸ਼ ਸਿੰਘ ਸਾਬਕਾ ਸਰਪੰਚ,ਅਵਤਾਰ ਸਿੰਘ ਤਾਰੀ,ਬੱਬੀ ਅਮਲੋਹ, ਨਿਸ਼ਾਨ ਸਿੰਘ ਗੁਰਧਨਪੁਰ, ਗੁਰਪ੍ਰੀਤ ਸਿੰਘ ਲੱਲੋ, ਨਿਸ਼ਾਨ ਸਿੰਘ ਚੋਬਦਾਰਾ, ਪਰਮਜੀਤ ਸਿੰਘ ਔਜਲਾ, ਬਲਤੇਜ ਸਿੰਘ ਸਾਬਕਾ ਕੌਂਸਲਰ, ਸੁਰਿੰਦਰ ਸਿੰਘ ਜੇ ਈ, ਤੋਂ ਇਲਾਵਾ ਅਕਾਲੀ ਵਰਕਰ, ਆਗੂ ਤੇ ਹਲਕੇ ਦੀਆਂ ਸੰਗਤਾਂ  ਵੱਡੀ ਗਿਣਤੀ ਵਿੱਚ ਮੌਜੂਦ ਰਹੇ।
 
 
 
O

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ