ਲੁਧਿਆਣਾ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕਦਿਆਂ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਅਰਜਨ ਨਗਰ ਦੀ ਗਲੀ ਨੰਬਰ 5 ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਲਾਕੇ ਵਿੱਚ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਦਸ਼ਮੇਸ਼ ਨਗਰ ਅਤੇ ਅਰਜਨ ਨਗਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵਿਧਾਇਕ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਆਤਮ ਨਗਰ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਅਰੁਣ ਤਨੇਜਾ, ਲਾਲੀ ਗਿੱਲ, ਤਨਵੀਰ ਹੈਪੀ, ਸ਼ੈਂਟੀ ਸੇਖਾ, ਬੰਟੀ ਸੇਖਾ, ਗਗਨ ਮਾਨ, ਅਮਨਦੀਪ, ਸੋਨੀ, ਕੁਲਜੀਤ ਸਿੰਘ, ਦੀਪੂ, ਸੁਰਿੰਦਰ, ਪਰਮਪ੍ਰੀਤ ਸਿੰਘ, ਨਿਰਭੈ ਸਿੰਘ, ਸਤਵੀਰ ਸੋਹਲ, ਤੇਜਿੰਦਰ ਸਿੰਘ, ਕਮਲ ਕਪੂਰ, ਰੇਸ਼ਮ ਸੱਗੂ ਆਦਿ ਵੀ ਉਦਘਾਟਨੀ ਸਮਾਰੋਹ ਦੌਰਾਨ ਹਾਜ਼ਰ ਸਨ