Saturday, November 09, 2024
BREAKING NEWS
ਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

Majha

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

November 08, 2024 05:25 PM
SehajTimes
ਅੰਮ੍ਰਿਤਸਰ : ਕਿਸਾਨਾਂ ਨੂੰ ਡੀ:ਏ:ਵੀ:ਪੀ ਖਾਦ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅੱਜ ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਡਾ: ਹਰਮੀਤ ਸਿੰਘ ਨੇ ਆਪਣੀ ਹਾਜਰੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮਿਲ ਕੇ 350 ਡੀ:ਏ:ਵੀ:ਪੀ ਖਾਦ ਦੇ ਬੈਗ ਕਿਸਾਨਾਂ ਨੂੰ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਕੀਤੀਆਂ ਹਨ ਕਿ ਜਿਸ ਬਲਾਕ ਵਿੱਚ ਖਾਦ ਪਹੁੰਚਦੀ ਹੈ ਉਹ ਆਪਣੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਹਾਜਰੀ ਵਿੱਚ ਵੰਡ ਨੂੰ ਯਕੀਨੀ ਬਣਾਉਣਗੇ। ਮੁੱਖ ਖੇਤੀਬਾੜੀ ਅਫਸਰ ਸ੍ਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਅੱਜ ਅਜਨਾਲਾ ਵਿਖੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਲਿਖਿਆ ਜਾਵੇ । ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਸਬੰਧਤ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ 46% , ਸਿੰਗਲ ਸੁਪਰ ਫਾਸਫੇਟ ਅਤੇ ਹੋਰ ਐਨ.ਪੀ.ਕੇ 20:20:0:13, 16:16:16, 10:26:26, 12:32:16 ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਭਾਕਿਯੂ (ਅੰਬਾਵਤਾ) ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਹੋਏ ਨਾਇਬ ਸੂਬੇਦਾਰ ਭਰਤੀ

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ