Wednesday, November 13, 2024
BREAKING NEWS
ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

Malwa

ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ : ਡਾ.ਸਿਕੰਦਰ ਸਿੰਘ 

November 09, 2024 02:35 PM
SehajTimes

ਫਤਿਹਗੜ੍ਹ ਸਾਹਿਬ : 20 ਨਵੰਬਰ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਡਾ.ਸਿਕੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਹਨਾਂ ਕਿਹਾ ਕਿ ਝੂਠੇ ਲਾਰੇ ਲਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਦੁਖੀ ਹੋ ਚੁੱਕੇ ਹਨ ਪੰਜਾਬ ਦੇ ਚਾਰੋ ਵਿਧਾਨ ਸਭਾ ਹਲਕਿਆਂ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਆਪਣਾ ਮਨ ਬਣਾ ਚੁੱਕੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪਤਾ ਚੱਲ ਗਿਆ ਹੈ ਕਿ ਟੋਟਕਿਆਂ ਨਾਲ ਰਾਜ ਨਹੀਂ ਚੱਲਦਾ ਇਸੇ ਲਈ ਅੱਜ ਕੱਲ ਗਾਇਬ ਹਨ| ਉਹ ਨਾ ਹੀ ਝੋਨੇ ਦੇ ਮਾੜੇ ਖਰੀਦ ਪ੍ਰਬੰਧਾਂ ਤੇ ਨਾ ਹੀ ਹੋਰ ਮੁੱਦਿਆਂ ਤੇ ਕੋਈ ਬਿਆਨ ਦੇ ਰਹੇ ਹਨ ਜਦ ਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣ ਰਹੇ ਹਨ ਅਤੇ ਪੂਰੀ ਮਿਹਨਤ ਕਰਕੇ ਕਾਂਗਰਸ ਪਾਰਟੀ ਨੂੰ ਬੁਲੰਦੀਆਂ ਵੱਲ ਲਿਜਾ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਹੀ ਹੈ ਕਿਉਂਕਿ ਉਹ ਝੋਨੇ ਦੀ ਚੁਕਾਈ ਤੇ ਸੈਲਰ ਮਾਲਕਾਂ ਤੇ ਆੜਤੀਆਂ ਦੀਆਂ ਸਮੱਸਿਆਵਾਂ ਨਾ ਹੱਲ ਕਰਨ ਲਈ ਜਿੰਮੇਵਾਰ ਹੈ| ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਲਦੀ ਹੀ ਜ਼ਿਲਾ ਕਾਂਗਰਸ ਕਮੇਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਜਿਮਨੀ ਚੋਣਾਂ ਵਾਲੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਕੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਡਾ. ਹਰਪਾਲ ਸਿੰਘ ਸਲਾਣਾ, ਰਾਮ ਕੇਵਲ ਯਾਦਵ ਅਤੇ ਬਲਵੀਰ ਸਿੰਘ ਵੀ ਮੌਜੂਦ ਸਨ|

Have something to say? Post your comment