ਸੁਨਾਮ : ਭਗਤੀ ਲਹਿਰ ਦੇ ਮੋਢੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸੁਖਮਨੀ ਸੇਵਾ ਸੁਸਾਇਟੀ, ਇਸਤਰੀ ਸਿੰਘ ਸਭਾ, ਪੰਜ ਪਿਆਰੇ ਸੇਵਾ ਦਲ, ਰਾਗੀ ਗ੍ਰੰਥੀ ਪ੍ਰਚਾਰਕ ਸਭਾ, ਨੌਜਵਾਨ ਸਭਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਯੋਜਿਤ ਕੀਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਕੀਤੀ । ਗੁਰੂ ਘਰ ਦੇ ਕੀਰਤਨੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸੁਣਾਕੇ ਨਿਹਾਲ ਕੀਤਾ ਅਤੇ ਢਾਡੀ ਤਰਸੇਮ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਨਗਰ ਕੀਰਤਨ ਮੌਕੇ ਸੰਗਤਾਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਟੇਜ ਦੀ ਕਾਰਵਾਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਨਿਭਾਈ। ਇਸ ਮੌਕੇ ਤਰਲੋਚਨ ਸਿੰਘ ਐਸਡੀਓ, ਭਾਈ ਜਗਮੇਲ ਸਿੰਘ ਛਾਜਲਾ, ਸੁਖਦੇਵ ਸਿੰਘ ਮੋਹਲ, ਰਾਜ ਸਿੰਘ ਮੀਤ ਗ੍ਰੰਥੀ, ਹਰਿੰਦਰ ਸਿੰਘ,ਜਸਵਿੰਦਰ ਸਿੰਘ ਤੱਗੜ, ਪਰਮਜੀਤ ਸਿੰਘ, ਦੁਰਗਾ ਸਿੰਘ, ਅਰਸ਼ਪ੍ਰੀਤ ਸਿੰਘ, ਮਹਿੰਦਰ ਸਿੰਘ ਜੌੜਾ, ਬਲਜੀਤ ਸਿੰਘ, ਲੱਕੀ ਜੱਸਲ, ਬਲਵਿੰਦਰ ਕੌਰ, ਹਰਦੇਵ ਕੌਰ, ਆਦਿ ਹਾਜ਼ਰ ਸਨ।