ਸੁਨਾਮ : ਸੁਨਾਮ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ,ਵਿਖੇ ਛੇਵੀਂ ਸਲਾਨਾ ਐਥਲੈਟਿਕ ਮੀਟ (2024-25) ਸਕੂਲ ਵਿਖੇ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਅਮਿਤ ਬੈਂਬੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨਾਲ ਵਿਦਿਆਰਥੀ ਕੌਂਸਲ ਅਤੇ ਅਧਿਆਪਕਾਂ ਨੇ ਮਿਲਕੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਵਿਦਿਆਰਥੀ ਨੇ ਸ਼ਾਨਦਾਰ ਸਕੇਟਿੰਗ ਸ਼ੋਅ ਪੇਸ਼ ਕੀਤਾ। ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਕੇ ਐਥਲੈਟਿਕ ਮੀਟ ਦਾ ਆਗਾਜ਼ ਕੀਤਾ। ਮੁੱਖ ਮਹਿਮਾਨ ਅਮਿੱਤ ਬੈਂਬੀ ਨੇ ਸੰਬੋਧਨ ਕਰਦਿਆਂ ਕਿਹਾ,ਕਿ ਬੱਚਿਆਂ ਦੇ ਮਨਾਂ 'ਚ ਛੁਪੀਆਂ ਹੋਈਆਂ ਸੂਖ਼ਮ ਕਲਾਵਾਂ ਨੂੰ ਉਜਾਗਰ ਕਰਨ ਅਤੇ ਤਰਾਸ਼ਣ ਲਈ ਮੁਕਾਬਲੇ ਕਰਵਾਉਣਾ ਇੱਕ ਵਧੀਆ ਉਪਰਾਲਾ ਹੈ। ਅਜਿਹੇ ਯਤਨਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਸਮਾਗਮ ਵਿੱਚ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਹਨਾਂ ਮੁਕਾਬਲਿਆਂ ਵਿੱਚ ਬੈਸਟ ਐਥਲੀਟ ਮੁੰਡਿਆਂ ਵਿੱਚੋਂ ਹਰਨੂਰ ਸਿੰਘ (ਦਸਵੀਂ) ਕਲਾਸ ਨੇ ਬਾਜ਼ੀ ਮਾਰੀ ਲੜਕੀਆਂ ਵਿੱਚੋਂ ਅੱਠਵੀਂ ਕਲਾਸ ਦੀ ਯਸ਼ਪ੍ਰੀਤ ਕੌਰ ਨੇ ਬਾਜ਼ੀ ਮਾਰੀ। ਆਲ ਰਾਉਂਡ ਟਰਾਫ਼ੀ ਰੇਡਰ ਹਾਊਸ ਨੇ ਜਿੱਤੀ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਰਣਜੀਤ ਕੌਰ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਵਿਦਿਆਰਥੀ ਐਥਲੈਟਿਕ ਮੀਟ ਦੀ ਤਿਆਰੀ ਵਿੱਚ ਰੁੱਝੇ ਹੋਏ ਸਨ। ਖੇਡਾਂ ਵੀ ਪੜ੍ਹਾਈ ਦੇ ਨਾਲ-ਨਾਲ ਹੋਣੀਆਂ ਜ਼ਰੂਰੀ ਹਨ। ਖੇਡਾਂ ਮਨੁੱਖ ਲਈ ਉਨੀਆਂ ਹੀ ਜ਼ਰੂਰੀ ਹਨ ਜਿੰਨ੍ਹਾਂ ਮਨੁੱਖ ਲਈ ਹਵਾ ਅਤੇ ਪਾਣੀ। ਇਹ ਮਨੁੱਖ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇੰਨ੍ਹਾਂ ਸਲਾਨਾ ਖੇਡਾਂ ਵਿੱਚ ਵਿਦਿਆਰਥੀਆਂ ਨੂੰ ਆਪੋ-ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ। ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਅਕੇਡੀਆ ਵਰਲਡ ਸਕੂਲ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ ਜਿਥੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਖੇਡਾਂ, ਏਕਤਾ, ਅਨੁਸ਼ਾਸਨ,ਆਪਣੇ ਤੋਂ ਵੱਡੇ ਅਤੇ ਪਰਿਵਾਰ ਦੇ ਹਰ ਮੈਂਬਰਾਂ ਦਾ ਮਾਣ ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ ਇਸ ਮੌਕੇ ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਦਿਲ ਖਿੱਚਵੇਂ ਇਨਾਮ ਵੀ ਦਿੱਤੇ ਗਏ ਅਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਸਟਾਫ਼ ਵੱਲੋਂ ਸਾਰੇ ਆਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।