ਸੁਨਾਮ : ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਭਾਈ ਜਗਮੇਲ ਸਿੰਘ ਛਾਜਲਾ ਦੇ ਹਜੂਰੀ ਜਥੇ ਨੇ ਰਸ ਭਿੰਨਾਂ ਕੀਰਤਨ ਕੀਤਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਅਪੀਲ ਕੀਤੀ। ਸਤਿਕਾਰਤ ਸ਼ਖਸ਼ੀਅਤਾਂ ਦਾ ਗੁਰਦੁਆਰਾ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਇਹ ਸਾਲਾਨਾ ਪ੍ਰੋਗਰਾਮ ਸੰਗਤਾਂ ਦੇ ਪੂਰਨ ਸਹਿਯੋਗ ਦੇ ਨਾਲ ਮਨਾਇਆ ਜਾਂਦਾ ਹੈ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਬੁਲਾਰੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੁੱਖ ਸੇਵਾਦਾਰ, ਰਾਜੂ ਸਿੰਘ ਮੀਤ ਗ੍ਰੰਥੀ, ਹਰਮਨ ਸਿੰਘ ਬੱਲਰਾਂ, ਜਗਮੀਤ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ ਚੀਮਾਂ ਸਾਹਿਬ, ਕੁਲਵਿੰਦਰ ਸਿੰਘ ਮੋਹਲ ਜਨਰਲ ਸਕੱਤਰ, ਤਰਲੋਚਨ ਸਿੰਘ ਮੋਹਲ ਖਜਾਨਚੀ, ਮਲਕੀਤ ਸਿੰਘ, ਮਹਿੰਦਰ ਸਿੰਘ ਜੌੜਾ, ਰਜਿੰਦਰ ਸਿੰਘ, ਹਰਗੋਪਾਲ ਸਿੰਘ, ਬੀਬੀ ਸੁਖਵੰਤ ਕੌਰ, ਬੀਬਾ ਗੁਰਪ੍ਰੀਤ ਕੌਰ, ਕਮਲਜੀਤ ਸਿੰਘ ਟੋਨੀ, ਜਸਵੰਤ ਸਿੰਘ ਔਲਖ, ਲਵਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।