ਨਵੀਂ ਦਿੱਲੀ : ਪੰਜਾਬ ਸਰਕਾਰ ਨੂੰ ਅੱਜ ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿੱਚ ਅੰਸ਼ਕ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਪੰਜਾਬ ਰਾਜ ਨੂੰ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਨੋਟੀਫਾਈ ਕਰਨ ਦੇ ਨਿਰਦੇਸ਼ ਨੂੰ ਬਰਕਰਾਰ ਰੱਖਿਆ, ਪਰ ਕੁਝ ਰਾਹਤ ਦਿੰਦਿਆਂ ਹਦਾਇਤ ਕੀਤੀ ਕਿ ਚੋਣਾਂ 2 ਹਫਤਿਆਂ ਦੇ ਅੰਦਰ-ਅੰਦਰ ਨੋਟੀਫਾਈ ਕੀਤੀਆਂ ਜਾਣ ਅਤੇ ਉਸ ਤੋਂ ਬਾਅਦ 8 ਹਫਤਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਏ ਜਾਣ । ਰਾਜ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦੋ ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ, ਪਰ ਅੱਜ ਸੁਪਰੀਮ ਕੋਰਟ ਨੇ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ।