Thursday, November 21, 2024

Chandigarh

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ Vigilance Bureau ਵੱਲੋਂ ਕਾਬੂ

November 11, 2024 07:59 PM
ਅਮਰਜੀਤ ਰਤਨ

ਮੋਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ, ਬਠਿੰਡਾ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20000 ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਸ਼ਿਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਟਾਈਪਿਸਟ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ