Thursday, November 14, 2024
BREAKING NEWS
ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

Chandigarh

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫੈਸਲੇ ਦਾ ਹਰ ਫਰੰਟ ‘ਤੇ ਕਰਾਂਗੇ ਵਿਰੋਧ : ਅਨਮੋਲ ਗਗਨ ਮਾਨ

November 13, 2024 08:46 PM
ਅਮਰਜੀਤ ਰਤਨ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਹਰਿਆਣਾ ਦਾ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਸਵਾਲ ਕੀਤਾ ਕਿ ਜੇਕਰ ਹਰਿਆਣਾ ਸਰਕਾਰ ਬਦਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗੀ ਤਾਂ ਪੰਚਕੂਲਾ ਵਿੱਚ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ?

‘ਆਪ’ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫ਼ਰੰਸ ‘ਚ ਕਿਹਾ ਕਿ 1966 ਵਿੱਚ ਜਦੋਂ ਹਰਿਆਣਾ ਨੂੰ ਪੰਜਾਬ ਵਿੱਚੋਂ ਕੱਢ ਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰਹੇਗਾ। ਪਰ ਅੱਜ 58 ਸਾਲ ਹੋ ਗਏ ਹਨ ਚੰਡੀਗੜ੍ਹ ਪੰਜਾਬ ਨੂੰ ਨਹੀਂ ਸੌਂਪਿਆ ਗਿਆ।
 
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੀ ਹੈ।  ਇਸ ‘ਤੇ ਪੰਜਾਬ ਦਾ ਪੂਰਾ ਹੱਕ ਹੈ ਕਿਉਂਕਿ ਇਹ ਪੰਜਾਬ ਦੇ 22 ਪਿੰਡਾਂ ਨੂੰ ਤਬਾਹ ਕਰਕੇ ਉਸਾਰਿਆ ਗਿਆ ਸੀ।  ਹਰਿਆਣਾ ਵੱਲੋਂ ਇੱਥੇ ਵਿਧਾਨ ਸਭਾ ਬਣਾਉਣ ਦਾ ਫ਼ੈਸਲਾ ਬਿਲਕੁਲ ਗ਼ਲਤ ਹੈ।  ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ।  ਇਹ ਫ਼ੈਸਲਾ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ। 

ਅਨਮੋਲ ਗਗਨ ਨੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀ ਉਦਾਹਰਨ ਦਿੰਦੇ ਹੋਏ ਕਿਹਾ ਕਿ 2014 ਵਿੱਚ ਜਦੋਂ ਆਂਧਰਾ ਤੋਂ ਤੇਲੰਗਾਨਾ ਬਣਾਇਆ ਗਿਆ ਸੀ ਤਾਂ ਇਹ ਤੈਅ ਹੋਇਆ ਸੀ ਕਿ ਹੈਦਰਾਬਾਦ ਤੇਲੰਗਾਨਾ ਦੀ ਰਾਜਧਾਨੀ ਹੋਵੇਗੀ।  ਫਿਰ ਆਂਧਰਾ ਪ੍ਰਦੇਸ਼ ਨੇ ਅਮਰਾਵਤੀ ਵਿੱਚ ਆਪਣੀ ਨਵੀਂ ਰਾਜਧਾਨੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ।  ਇਸ ਸਾਲ ਦੇ ਬਜਟ ਵਿੱਚ ਮੋਦੀ ਸਰਕਾਰ ਨੇ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਲਈ 15 ਹਜ਼ਾਰ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਅਗਲੇ ਕੁਝ ਸਾਲਾਂ ਵਿੱਚ ਕੁੱਲ 50 ਹਜ਼ਾਰ ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ। 

ਅਨਮੋਲ ਨੇ ਕਿਹਾ ਕਿ ਜਦੋਂ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੇ ਤੁਰੰਤ ਫ਼ੈਸਲਾ ਕੀਤਾ ਜਾ ਸਕਦਾ ਹੈ ਅਤੇ ਵਿੱਤੀ ਮਦਦ ਮਿਲ ਸਕਦੀ ਹੈ ਤਾਂ ਪੰਜਾਬ ਨਾਲ ਇੰਨਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਇਸ ਲਈ ਬਣਾਈ ਜਾ ਰਹੀ ਹੈ ਤਾਂ ਜੋ ਚੰਡੀਗੜ੍ਹ ’ਤੇ ਉਸਦਾ ਅਧਿਕਾਰ ਪੱਕੇ ਤੌਰ ਤੇ ਕਾਇਮ ਹੋ ਜਾਵੇ। ਇਹ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਹੈ। ਅਸੀਂ ਇਸ ਵਿਰੁੱਧ ਹਰ ਫ਼ਰੰਟ ‘ਤੇ ਲੜਾਂਗੇ।

‘ਆਪ’ ਆਗੂ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ‘ਤੇ ਇਸ ਮਾਮਲੇ ਨੂੰ ਸਾਲਾਂ ਬੱਧੀ ਜਾਣਬੁੱਝ ਕੇ ਲਟਕਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ 58 ਸਾਲਾਂ ਦੌਰਾਨ ਅਜਿਹਾ ਕਈ ਵਾਰ ਹੋਇਆ ਹੈ ਕਿ ਕੇਂਦਰ, ਪੰਜਾਬ ਅਤੇ ਹਰਿਆਣਾ ਤਿੰਨਾਂ ਥਾਵਾਂ ‘ਤੇ ਭਾਜਪਾ ਅਤੇ ਕਾਂਗਰਸ ਦੀ ਸਰਕਾਰ ਰਹੀ ਹੈ। 2014 ਤੋਂ 2017 ਤੱਕ ਤਿੰਨਾਂ ਥਾਵਾਂ ‘ਤੇ ਭਾਜਪਾ ਸੱਤਾ ‘ਚ ਰਹੀ, ਪੰਜਾਬ ‘ਚ ਉਹ ਅਕਾਲੀ ਦਲ ਨਾਲ ਗੱਠਜੋੜ ਸਰਕਾਰ ਦਾ ਹਿੱਸਾ ਸੀ ਪਰ ਉਸ ਨੇ ਕੁਝ ਨਹੀਂ ਕੀਤਾ, ਉਲਟਾ ਪੰਜਾਬ ਨਾਲ ਧੱਕਾ ਕੀਤਾ।  ਕਾਂਗਰਸ ਦੀ ਵੀ ਇਹੀ ਹਾਲਤ ਸੀ।  ਉਸ ਨੇ ਵੀ ਇਸ ਮਾਮਲੇ ਨੂੰ ਜਾਣਬੁੱਝ ਕੇ ਲਟਕਾ ਕੇ ਰੱਖਿਆ। ਇਨ੍ਹਾਂ ਦੋਵਾਂ ਧਿਰਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

Have something to say? Post your comment

 

More in Chandigarh

ਪੰਜਾਬ ਦੇ ਰੌਸ਼ਨ ਭਵਿੱਖ ਲਈ ਸਹਿਕਾਰੀ ਖੇਤਰ ਦੀ ਮਜ਼ਬੂਤੀ ਸਮੇਂ ਦੀ ਲੋੜ : ਵੀ.ਕੇ. ਸਿੰਘ

 ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਸੜਕਾਂ ਤੇ ਲੱਗੇ ਸਾਈਨ ਬੋਰਡਾਂ ਅੱਗੋਂ ਝਾੜੀਆਂ/ ਟਾਹਣੀਆਂ ਹਟਾਉਣ ਦੀ ਮੁਹਿੰਮ ਸ਼ੁਰੂ 

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

ਅਕਾਲੀ ਦਲ ਨੇ ਚੰਡੀਗੜ੍ਹ ’ਚ ਹਰਿਆਣਾ ਨੂੰ ਥਾਂ ਅਲਾਟ ਕਰਨ ਦੇ ਕੇਂਦਰ ਦੇ ਫੈਸਲੇ ਦਾ ਗੰਭੀਰ ਨੋਟਿਸ ਲਿਆ

ਗਾਇਕ ਧਰਮਵੀਰ ਦਾ ਧਾਰਮਿਕ ਗੀਤ ‘ਆਜੋ ਗੁਰੂ ਨਾਨਕ ਜੀ’ ਹੋਇਆ ਰਿਲੀਜ਼

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ