Thursday, November 21, 2024

Chandigarh

ਗਾਇਕ ਧਰਮਵੀਰ ਦਾ ਧਾਰਮਿਕ ਗੀਤ ‘ਆਜੋ ਗੁਰੂ ਨਾਨਕ ਜੀ’ ਹੋਇਆ ਰਿਲੀਜ਼

November 14, 2024 02:27 PM
SehajTimes
ਜ਼ੀਰਕਪੁਰ : ਬੀਤੇ ਲੰਮੇ ਸਮੇ ਤੋਂ ਗਾਇਕ ਧਰਮਵੀਰ ਅਪਣੇ ਪੰਜਾਬੀ ਸੱਭਿਆਚਾਰਕ ਗੀਤਾਂ ਰਾਹੀਂ ਮਾਂ ਬੋਲੀ ਪੰਜਾਬੀ ਤੇ ਸੱਭਿਆਚਾਰ ਦੀ ਸੇਵਾ ਕਰਦਾ ਆ ਰਿਹਾ ਹੈ। ਜਿਸਦੇ ਕੀ ਸਮੇ ਸਮੇ ਸਿਰ ਸਰੋਤਿਆਂ ਨੂੰ ਧਾਰਮਿਕ ਗੀਤ ਵੀ ਸੁਨਣ ਨੂੰ ਮਿਲਦੇ ਰਹਿੰਦੇ ਹਨ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਤੇ ਗੁਰੂਪੁਰਬ ਨੂੰ ਸਮਰਪਿਤ ਗਾਇਕ ਧਰਮਵੀਰ ਆਪਣੇ ਸਰੋਤਿਆਂ ਲਈ ਧਾਰਮਿਕ ਗੀਤ "ਆਜੋ ਗੁਰੂ ਨਾਨਕ ਜੀ" ਲੈ ਕੇ ਹਾਜਰ ਹੋਇਆ ਹੈ ਜੋ ਕੀ ਯੂ ਟਿਊਬ ਤੇ ਵੀ ਪੰਜਾਬੀ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ। ਜਿਸਦਾ ਕੀ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਸਬੰਧੀ ਗੱਲ ਬਾਤ ਕਰਦਿਆਂ ਗਾਇਕ ਧਰਮਵੀਰ ਨੇ ਦਸਿਆ ਕਿ ਇਸ ਧਾਰਮਿਕ ਗੀਤ ਨੂੰ ਗੀਤਕਾਰ ਭੰਗੂ ਜੈਲਦਾਰ ਨੇ ਅਪਣੀ ਕਲਮ ਰਾਹੀਂ ਲਿਖਿਆ ਹੈ ਅਤੇ ਇਸ ਗੀਤ ਦਾ ਮਿਊਜ਼ਿਕ ਅਸ਼ੀਮ ਮੰਗੋਲੀ ਨੇ ਦਿੱਤਾ ਹੈ। ਇਸ ਗੀਤ ਦੇ ਪ੍ਰੋਡਿਊਸਰ ਨਿਖਿਲ ਗੁਪਤਾ ਹਨ ਅਤੇ ਸਾਹਿਲ ਗੁਪਤਾ ਨੇ ਇਸ ਗੀਤ ਦੀ ਪੇਸ਼ਕਾਰੀ ਕੀਤੀ ਹੈ। ਉਨ੍ਹਾਂ ਦਸਿਆ ਕਿ ਉਨ੍ਹਾਂ ਦਾ ਇਹ ਧਾਰਮਿਕ ਗੀਤ ਗੁਰਪੁਰਬ ਨੂੰ ਸਮਰਪਿਤ ਹੈ। ਉਨ੍ਹਾਂ ਅਪਣੇ ਸਰੋਤਿਆਂ ਨੂੰ ਅਪੀਲ ਕੀਤੀ ਹੈ ਕਿ ਜਿਵੇਂ ਉਸਦੇ ਪਹਿਲੇ ਗੀਤਾਂ ਨੂੰ ਪਿਆਰ ਮਿਲਿਆ ਹੈ ਉਸੇ ਤਰ੍ਹਾਂ ਇਸ ਧਾਰਮਿਕ ਗੀਤ ਨੂੰ ਵੀ ਪਿਆਰ ਦਿਓਗੇ। ਇਸ ਮੌਕੇ ਉਨ੍ਹਾਂ ਸਮੂਹ ਦੇਸ਼ਵਾਸੀਆਂ ਨੂੰ ਗੁਰਪੁਰਬ ਦੀਆ ਵਧਾਈਆਂ ਵੀ ਦਿੱਤੀਆਂ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ