ਦੋਰਾਹਾ : ਦੋਰਾਹਾ ਵਿਖੇ ਬੀ ਐਸ ਬੀ ਵੈਲਫੇਅਰ ਸੋਸਾਇਟੀ ਖੰਨਾ ਸੁਸਾਇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਇਸ ਸਮੇਂ ਗੁਰਮੀਤ ਸਿੰਘ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਬਸਰ ਕਰਨਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦੇ ਨਾਲ ਨਾਲ ਆਪਣੇ ਵਾਤਾਵਰਨ , ਹਵਾ, ਪਾਣੀ ਅਤੇ ਭੂਮੀ ਨੂੰ ਵੀ ਸ਼ੁੱਧ ਰੱਖਣਾ ਚਾਹੀਦਾ ਹੈ। ਉਹਨਾਂ ਆਖਿਆ ਇਹ ਤਦ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਵੱਧ ਤੋਂ ਵੱਧ ਬੂਟੇ ਲਗਾਵਾਂਗੇ। ਉਹਨਾਂ ਅੱਗੇ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਉਹਨਾਂ ਦੇ ਪਾਲਣ ਪੋਸ਼ਣ ਨੂੰ ਵੀ ਯਕੀਨੀ ਬਣਾਉਣਾ ਅਤੀ ਜਰੂਰੀ ਹੈ। ਇਸ ਸਮੇਂ ਰਣਧੀਰ ਸਿੰਘ, ਦਲਜੀਤ ਕੌਰ, ਸੁਖਵਿੰਦਰ ਸਿੰਘ ਨੋਨਾ, ਸੁਖਵਿੰਦਰ ਕੌਰ, ਉਪਦੇਸ਼ ਕੌਰ, ਈਸਰ ਸਿੰਘ, ਇੰਦਰਜੀਤ ਸਿੰਘ ਫੌਜੀ, ਮਨਜੀਤ ਸਿੰਘ, ਅਨਿਲ ਕੁਮਾਰ, ਅਨੂਪ, ਰਜੇਸ਼ ਕੁਮਾਰ, ਸਤਪਾਲ,ਬਲਵੰਤ ਸਿੰਘ ਬਾਵਾ, ਸੁਰਿੰਦਰ ਸਿੰਘ, ਅਵਤਾਰ ਸਿੰਘ ਫੌਜੀ, ਕਿਰਪਾਲ ਸਿੰਘ ਫੌਜੀ ਅਤੇ ਅਨੇਕਾਂ ਹੋਰ ਵਾਤਾਵਰਨ ਪ੍ਰੇਮੀ ਹਾਜ਼ਰ ਸਨ।