Sunday, November 17, 2024
BREAKING NEWS
ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

Chandigarh

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

November 17, 2024 04:52 PM
SehajTimes

ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ 

ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ 'ਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟ੍ਰੀਆ ਨਿਰਮਿਤ ਇਕ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ 'ਤੇ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।

ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਐਫ.ਆਈ.ਆਰ ਨੰ. 98 ਮਿਤੀ 14-11-2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਦਰਜ ਕੀਤੀ ਗਈ ਅਤੇ ਦੂਜੀ ਐਫ.ਆਈ.ਆਰ. ਨੰ. 97 ਮਿਤੀ 14-11-24 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

Weather Update : 15 ਜ਼ਿਲ੍ਹਿਆਂ ‘ਚ Smog ਦਾ ਅਲਰਟ, ਵਿਜ਼ੀਬਿਲਟੀ 100 ਮੀਟਰ ਤੱਕ ਵੀ ਨਹੀਂ

ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਸੁਨੀਲ ਜਾਖੜ ਨੇ ਵੀ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ ਜ਼ਮੀਨ ਦੇਣ ‘ਤੇ ਦਾ ਵਿਰੋਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ