Sunday, November 17, 2024
BREAKING NEWS
ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

Chandigarh

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰ

November 17, 2024 07:01 PM
SehajTimes

ਢੁੱਡੀਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਲਦ ਤੋਂ ਜਲਦ ਜਾਰੀ ਕਰਨ ਦਾ ਐਲਾਨ

96 ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ

ਚੰਡੀਗੜ੍ਹ : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਸ੍ਰ. ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।

ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ 'ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। 

ਪਿੰਡ ਵਾਸੀਆਂ ਅਤੇ ਪੰਚਾਇਤ ਦੀ ਮੰਗ ਪੂਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਨੇ ਪਿੰਡ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਇਹਨਾਂ ਵਿਕਾਸ ਕੰਮਾਂ ਵਿੱਚ 4 ਨਵੇਂ ਪਾਰਕ ਸਮੇਤ ਜਿੰਮ ਲਈ 10 ਲੱਖ ਰੁਪਏ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਲਈ 10 ਲੱਖ ਰੁਪਏ, ਦੇਸ਼ ਭਗਤ ਸਪੋਰਟਸ ਕਲੱਬ ਲਈ 5 ਲੱਖ ਰੁਪਏ ਸ਼ਾਮਿਲ ਹਨ। ਇਸ ਤੋਂ ਇਲਾਵਾ ਪਿੰਡ ਲਈ ਵੇਸਟ ਮੈਨੇਜਮੈਂਟ ਟਰੀਟਮੈਂਟ ਪਲਾਂਟ ਲਗਾਉਣ ਦੀ ਮੰਗ ਵੀ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤੀ।

 ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇਦੱਸਿਆ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।

 ਇਸ ਤੋਂ ਪਹਿਲਾਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ , ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ, ਗਰੁੱਪ ਸੌਂਗ ਆਦਿ ਵੰਨਗੀਆਂ ਪੇਸ਼ ਕੀਤੀਆਂ।

 ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ 'ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।

Have something to say? Post your comment

 

More in Chandigarh

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

Weather Update : 15 ਜ਼ਿਲ੍ਹਿਆਂ ‘ਚ Smog ਦਾ ਅਲਰਟ, ਵਿਜ਼ੀਬਿਲਟੀ 100 ਮੀਟਰ ਤੱਕ ਵੀ ਨਹੀਂ

ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਸੁਨੀਲ ਜਾਖੜ ਨੇ ਵੀ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ ਜ਼ਮੀਨ ਦੇਣ ‘ਤੇ ਦਾ ਵਿਰੋਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ