Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Health

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ 'ਚ ਚਲਾਈ ਡੇਂਗੂ ਜਾਂਚ ਮੁਹਿੰਮ 

November 18, 2024 03:46 PM
SehajTimes
ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਅੱਜ ਸਵੇਰੇ 9 ਵਜੇ ਤੋਂ 12 ਵਜੇ ਤਕ ਸਾਰੇ ਜ਼ਿਲ੍ਹੇ ਵਿਚ ਉਨ੍ਹਾਂ ਸਾਰੀਆਂ ਥਾਵਾਂ (ਹੌਟ-ਸਪੌਟ) 'ਤੇ ਜਾ ਕੇ ਵਿਸ਼ੇਸ਼ ਜਾਂਚ ਕੀਤੀ ਜਿੱਥੇ ਪਿਛਲੇ ਦਿਨਾਂ ਦੌਰਾਨ ਡੇਂਗੂ ਬੁਖ਼ਾਰ ਦੇ ਵਧੇਰੇ ਮਾਮਲੇ ਸਾਹਮਣੇ ਆਏ ਹਨ l ਸੀਨੀਅਰ ਸਿਹਤ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਅੱਜ ਸਿਹਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿਚਲੇ ਵੱਖ-ਵੱਖ ਖੇਤਰਾਂ ਵਿਚ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿਤੀ ਗਈ। ਸਿਹਤ ਟੀਮਾਂ ਨੇ ਉਨ੍ਹਾਂ ਸਾਰੀਆਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਜਾਂਚਿਆ ਜਿਥੇ ਡੇਂਗੂ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਜਾਂ ਆਏ ਹਨ । ਟੀਮਾਂ ਨੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ। ਸੀਨੀਅਰ ਅਧਿਕਾਰੀਆਂ ਨੇ ਮੁਹਿੰਮ ਦੀ ਨਿਗਰਾਨੀ ਕੀਤੀ l
 
       ਡਾ. ਡੋਗਰਾ ਨੇ ਗੱਲਬਾਤ ਕਰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ ’ਤੇ ਜ਼ੋਰਦਾਰ ਹੱਲਾ ਬੋਲਿਆ ਹੋਇਆ ਹੈ ਤੇ ਇਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਅਤਿ ਲੋੜੀਂਦਾ ਹੈ।
 
              ਉਨ੍ਹਾਂ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Health

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਦਿਨੋ ਦਿਨ ਵੱਧ ਰਿਹਾ ਉਤਸ਼ਾਹ : ਐਸ ਡੀ ਐਮ ਦਮਨਦੀਪ ਕੌਰ

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ

ਜ਼ਿਲਾ ਸਿਹਤ ਅਫਸਰ ਵੱਲੋਂ ਵੱਡੀ ਕਾਰਵਾਈ, ਫੂਡ ਸੇਫਟੀ ਟੀਮ ਨੂੰ ਨਾਲ ਲੈ ਕੇ 500 ਕੁਵਿਟਲ ਦੇ ਕਰੀਬ ਪਨੀਰ ਫੜਿਆ।

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ

ਭਾਰਤ 'ਚ ਹਰ ਸਾਲ ਬ੍ਰੇਨ ਸਟ੍ਰੋਕ ਦੇ 15 ਤੋਂ 20 ਲੱਖ ਮਾਮਲੇ ਸਾਹਮਣੇ ਆਉਂਦੇ ਹਨ: ਡਾ ਵਿਨੀਤ ਸੱਗਰ