Wednesday, December 18, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Chandigarh

‘ਕੋਰੋਨਾ’ ਦੇ ਦੌਰ ’ਚ ‘ਡੇਂਗੂ’ ਤੋਂ ਬਚਾਅ ਬਹੁਤ ਜ਼ਰੂਰੀ : ਡਾ ਵਿਕਰਾਂਤ ਨਾਗਰਾ

May 17, 2021 02:53 PM
SehajTimes

ਮੋਹਾਲੀ,  17 ਮਈ : ਜ਼ਿਲ੍ਹਾ ਐਪੀਡੀਮੋੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਦੇ ਦੌਰ ’ਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਤੋਂ ਵੀ ਬਚਣ ਦੀ ਅਤਿਅੰਤ ਲੋੜ ਹੈ ਕਿਉਂਕਿ ਇਨ੍ਹਾਂ ਮਹੀਨਿਆਂ ਦੌਰਾਨ ਇਹ ਮੱਛਰ ਆਮ ਤੌਰ ’ਤੇ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟਮਈ ਸਮੇਂ ਵਿਚ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਵੀ ਬਚਣ ਦੀ ਓਨੀ ਹੀ ਲੋੜ ਹੈ ਜਿੰਨੀ ‘ਕੋਰੋਨਾ’ ਮਹਾਂਮਾਰੀ ਤੋਂ, ਕਿਉਂਕਿ ਦੋਹਾਂ ਬੀਮਾਰੀਆਂ ਦੇ ਬੁਖ਼ਾਰ ਜਿਹੇ ਲੱਛਣ ਇਕੋ ਜਿਹੇ ਹਨ ਅਤੇ ਦੋਹਾਂ ਬੀਮਾਰੀਆਂ ਦੀ ਇਕੋ ਸਮੇਂ ਲਾਗ ਜੋਖਮ-ਭਰਪੂਰ ਤੇ ਜਾਨਲੇਵਾ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੂਲਰਾਂ, ਗਮਲਿਆਂ, ਫ਼ਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ਼-ਸਫ਼ਾਈ ਕਰਨ ਵਲ ਧਿਆਨ ਦੇਣ ਦੀ ਲੋੜ ਹੈੇ। ਉਨ੍ਹਾਂ ‘ਹਰ ਸ਼ੁਕਰਵਾਰ ਨੂੰ ਡਰਾਈ ਡੇਅ’ ਵਜੋਂ ਮਨਾਉਣ ਦੀ ਅਪੀਲ ਵੀ ਦੁਹਰਾਈ।
            ਡਾ. ਵਿਕਰਾਂਤ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ ‘ਏਡੀਜ਼ ਅਜਿਪਟੀ’ ਨੂੰ ਘਰਾਂ ਅਤੇ ਅਪਣੇ ਆਲੇ-ਦੁਆਲੇ ਕਿਸ ਵੀ ਕੀਮਤ ’ਤੇ ਪੈਦਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਇਲਾਜਯੋਗ ਬੀਮਾਰੀ ਹੈ ਅਤੇ ਡੇਂਗੂ ਹੋਣ ’ਤੇ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਅਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ।
ਬਚਾਅ ਲਈ ਕੀ ਕੀਤਾ ਜਾਵੇ
             ਡਾ. ਵਿਕਰਾਂਤ ਨਾਗਰਾ ਨੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਆਦਿ ਨੂੰ ਖ਼ਾਲੀ ਕਰ ਕੇ ਸੁਕਾਉ। ਘਰਾਂ ਦੇ ਆਲੇ-ਦੁਆਲੇ  ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ  ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰਖਿਆ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।

   ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।

Have something to say? Post your comment

 

More in Chandigarh

ਖਾਣਾ ਖਾਣ ਗਏ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਮਾਮਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਦਾ...

ਤਨਖਾਹ ਨਾ ਮਿਲਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਤੇ ਬੈਠੇ ਸੀਵਰੇਜ ਵਿਭਾਗ ਦੇ ਜੇ ਈ

ਮਾਮਲਾ ਡੱਲੇਵਾਲ ਨੂੰ ਪੁਲਿਸ ਵਲੋਂ ਜਬਰੀ ਚੁੱਕਣ ਦਾ...

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

17 ਦਸੰਬਰ ਨੂੰ ਇਸ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ ਜਗਜੀਤ ਸਿੰਘ ਡੱਲੇਵਾਲ ਨਾਲ਼ ਮੁਲਾਕਾਤ ਕਰੇਗਾ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ

ਮੋਹਾਲੀ ਪੁਲੀਸ ਅਤੇ ਪੰਜਾਬ ਏਜੀਟੀਐਫ ਦਾ ਸਾਂਝੇ ਆਪ੍ਰੇਸ਼ਨ...