ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਮਾਸਟਰ ਦਲਜੀਤ ਸਿੰਘ ਦੇ ਵੱਡੇ ਭਰਾ ਹਰਭਜਨ ਸਿੰਘ ਥਿੰਦ ਨੂੰ ਵੱਖ ਵੱਖ ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਦਾ ਪਿਛਲੇ ਦਿਨੀਂ ਅਚਨਚੇਤ ਦੇਹਾਂਤ ਹੋ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਥਿੰਦ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰ ਦਾ ਸਬੰਧ ਪੰਜ ਦਹਾਕੇ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਥਿੰਦ ਬੇਸ਼ੱਕ ਨੌਕਰੀ ਦਿੱਲੀ ਵਿਖੇ ਕਰਦੇ ਰਹੇ ਲੇਕਿਨ ਉਨ੍ਹਾਂ ਨੇ ਆਪਣੀ ਜਨਮ ਭੂਮੀ ਨਾਲ ਗੂੜ੍ਹਾ ਸਬੰਧ ਅੰਤਿਮ ਸਮੇਂ ਤੱਕ ਰੱਖਿਆ। ਉਨ੍ਹਾਂ ਕਿਹਾ ਕਿ ਸੁਨਾਮ ਵਿਖੇ ਭੰਗੜਾ ਸ਼ੁਰੂ ਕਰਨ ਵਾਲਿਆਂ ਵਿੱਚ ਹਰਭਜਨ ਸਿੰਘ ਥਿੰਦ ਦਾ ਨਾਮ ਪਹਿਲੀ ਕਤਾਰ ਵਿੱਚ ਸ਼ਾਮਲ ਹੈ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਜ਼ੁਰਗ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਥਿੰਦ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਮਨਬੀਰ ਸਿੰਘ ਚੈਰੀ, ਪ੍ਰਿਤਪਾਲ ਸਿੰਘ ਹਾਂਡਾ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਦਰਸ਼ਨ ਸਿੰਘ ਮੋਰਾਂਵਾਲੀ, ਗਿਆਨ ਸਿੰਘ ਸੰਧੇ, ਗੁਰਚਰਨ ਸਿੰਘ ਧਾਲੀਵਾਲ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਗੋਪਾਲ ਸ਼ਰਮਾ, ਗੁਰਸਿਮਰਤ ਸਿੰਘ ਜਖੇਪਲ, ਹਰਪ੍ਰੀਤ ਸਿੰਘ ਢੀਂਡਸਾ, ਵਰਿੰਦਰਪਾਲ ਸਿੰਘ ਟੀਟੂ, ਮਾਸਟਰ ਗੁਰਬਖਸ਼ ਸਿੰਘ ਜਖੇਪਲ, ਸੋਹਣ ਸਿੰਘ ਭੰਗੂ, ਪ੍ਰਭਸ਼ਰਨ ਸਿੰਘ ਬੱਬੂ, ਧਰਮਜੀਤ ਸਿੰਘ ਸੰਗਤਪੁਰਾ, ਨਰਿੰਦਰ ਸਿੰਘ ਸੰਗਤੀਵਾਲਾ, ਚਮਕੌਰ ਸਿੰਘ ਮੋਰਾਂਵਾਲੀ, ਬਲਜਿੰਦਰ ਸਿੰਘ ਵੜੈਚ, ਜਸਪਾਲ ਸਿੰਘ ਕੋਚ, ਸੈਕਟਰੀ ਨਰਿੰਦਰਪਾਲ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।