Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Doaba

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

November 21, 2024 03:43 PM
SehajTimes
ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਵਿੱਚ ਤਕਰੀਬਨ 1 ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਜਾਣੀ ਹੈ ਜੋਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਸੰਭਾਲ ਕੇ ਜ਼ੀਰੋ ਟਿੱਲ ਡਰਿੱਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਨਾਲ ਕੀਤੀ ਜਾ ਰਹੀ ਹੈ । ਕਣਕ ਦੀ ਫ਼ਸਲ ਨੂੰ ਕਈ ਕੀੜੇ ਵੀ ਨੁਕਸਾਨ ਕਰਦੇ ਹਨ। ਸੈਨਿਕ ਸੁੰਡੀ ਇਕ ਅਜਿਹਾ ਕੀੜਾ ਹੈ ਜੋ ਕਣਕ ਤੋਂ ਇਲਾਵਾ ਹੋਰਨਾਂ ਫਸਲਾਂ ਦਾ ਵੀ ਨੁਕਸਾਨ ਕਰਦਾ ਹੈ। ਜ਼ਿਲਾ ਫ਼ਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ਵਿਚ ਕਿਸਾਨ ਗੁਰਪ੍ਰੇਮ ਸਿੰਘ ਦੁਆਰਾ ਹੈਪੀ ਸੀਡਰ ਨਾਲ ਬਿਜਾਈ ਕੀਤੀ ਕਣਕ ਵਿਚ ਇਸ ਕੀੜੇ ਦਾ ਹਮਲਾ ਦੇਖਿਆ ਗਿਆ ਹੈ ।
ਉਪ ਮੰਡਲ ਮੈਜਿਸਟਰੇਟ ਸ੍ਰੀ ਸੂਰਜ ਕੁਮਾਰ ਵਲੋਂ ਇਹ ਮਾਮਲਾ ਧਿਆਨ ਵਿਚ ਲਿਆਉਣ ਤੇ ਸੈਨਿਕ ਸੁੰਡੀ ਨਾਲ ਪ੍ਰਭਾਵਤ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਅਤੇ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੌਰਾ ਕੀਤਾ। ਇਸ ਮੌਕੇ ਹਲਕਾ ਪਟਵਾਰੀ ਮਨਜੀਤ ਸਿੰਘ , ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਖਾਸ ਕਰਕੇ ਹੈਪੀ ਸੀਡਰ ਜਾਂ ਮਲਚਿੰਗ ਤਕਨੀਕ ਨਾਲ ਬਿਜਾਈ ਕੀਤੀ ਫ਼ਸਲ ਦਾ ਸ਼ਾਮ ਵੇਲੇ ਸੂਰਜ ਡੁੱਬਣ ਤੋਂ ਬਾਅਦ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਵੀਆਂ ਤਕਨੀਕਾਂ ਆਉਣ ਦੇ ਨਾਲ ਕੁਝ ਕੀੜੇ ਵੀ ਫ਼ਸਲਾਂ ਵਿਚ ਆ ਜਾਂਦੇ ਹਨ ਜਿਨ੍ਹਾਂ ਵਿਚ ਕਣਕ ਦੀ ਫ਼ਸਲ ਉੱਪਰ ਤਣੇ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਅਜਿਹੇ ਕੀਟ ਹਨ ਜੋ ਕਿ ਕਣਕ ਦੀ ਫ਼ਸਲ ਦਾ ਬਿਜਾਈ ਤੋਂ 20-30 ਦਿਨਾਂ ਬਾਅਦ ਨੁਕਸਾਨ ਕਰਦੇ ਹਨ। ਉਨਾਂ ਦੱਸਿਆ ਕਿ ਸੈਨਿਕ ਸੁੰਡੀ ਕਣਕ ਦੀ ਫ਼ਸਲ ਦਾ ਮੁੱਖ ਕੀੜਾ ਤਾਂ ਨਹੀਂ ਪਰ ਜੇਕਰ ਇਸ ਦਾ ਖਿਆਲ ਨਾ ਰੱਖਿਆ ਜਾਵੇ ਤਾਂ ਇਹ ਪ੍ਰਭਾਵਤ ਫ਼ਸਲ ਖਾਸ ਕਰਕੇ ਹੈਪੀ ਸੀਡਰ ਜਾਂ ਮਲਚਿੰਗ ਤਕਨੀਕ ਨਾਲ ਬਿਜਾਈ ਕੀਤੀ ਫ਼ਸਲ ਦਾ ਪੱਤਿਆਂ ਨੂੰ ਖਾ ਕੇ ਬਹੁਤ ਨੁਕਸਾਨ ਕਰ ਦਿੰਦਾ ਹੈ। ਉਨਾਂ ਦੱਸਿਆ ਕਿ ਇਹ ਕੀੜਾ ਬਹੁਤ ਤੇਜੀ ਨਾਲ ਫੈਲਦਾ ਹੈ, ਜਿਸ ਕਾਰਨ ਇਸ ਕੀੜੇ ਦੀ ਰੋਕਥਾਮ ਸਮੇਂ ਸਿਰ ਕਰਨੀ ਬਹੁਤ ਜ਼ਰੂਰੀ ਹੈ। ਉਨਾਂ ਦੱਸਿਆ ਕਿ ਸੈਨਿਕ ਸੁੰਡੀ ਦਾ ਰੰਗ ਹਲਕਾ ਸਲੇਟੀ ਭੂਰਾ ਹੁੰਦਾ ਹੈ ਜੋ ਸੂਰਜ ਡੁੱਬਣ ਤੋਂ ਬਾਅਦ ਫ਼ਸਲ ਦੇ ਪੱਤਿਆਂ ਨੂੰ ਖਾ ਕੇ ਨੁਕਸਾਨ ਕਰਦਾ ਹੈ ਅਤੇ ਦਿਨ ਸਮੇਂ ਖੇਤ ਵਿਚ ਪਈ ਪਰਾਲੀ ਜਾਂ ਮਿੱਟੀ ਦੀਆਂ ਢੀਮਾਂ ਦੇ ਹੇਠਾਂ ਛਿਪ ਕੇ ਰਹਿੰਦੀ ਹੈ। ਉਨਾਂ ਕਿਹਾ ਕਿ ਇਸ ਕੀੜੇ ਦੇ ਹਮਲੇ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਸੂਰਜ ਡੁੱਬਣ ਤੋਂ ਬਾਅਦ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਕਣਕ ਦੀ ਫਸਲ ਉੱਪਰ ਦਿਖਾਈ ਦੇਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 40 ਮਿਲੀ ਲਿਟਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 400 ਮਿਲੀ ਲਿਟਰ ਕੁਇਨਲਫਾਸ 25 ਈ ਸੀ ਨੂੰ 80 ਤੋਂ 100 ਲਿਟਰ ਪਾਣੀ ਵਿਚ ਘੋਲ ਕੇ ਗੋਲ ਨੋਜ਼ਲ ਨਾਲ ਸੂਰਜ ਡੁੱਬਣ ਤੋਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਜਾਂ 7 ਕਿਲੋ ਫਿਪਰੋਨੀਲ ਜਾਂ ਇੱਕ ਲਿਟਰ ਕਲੋਰੋਪਾਈਰੀਫਾਸ 20 ਈ ਸੀ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਮਿਲਾ ਕੇ ਛਟਾ ਦੇਣ ਉਪਰੰਤ ਪਾਣੀ ਲਗਾ ਦੇਣਾ ਚਾਹੀਦਾ।ਉਨਾਂ ਕਿਹਾ ਕਿ ਉਪਰੋਕਤ ਤਕਨੀਕਾਂ ਅਪਣਾ ਕੇ ਆਰਮੀ ਵਰਮ ( ਫੌਜੀ ਕੀੜਾ) ਦੀ ਰੋਕਥਾਮ ਕੀਤੀ ਜਾ ਸਕਦੀ ਹੈ।
ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ਸ਼ੁਦਾ ਕੀਟ ਨਾਸ਼ਕਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਤੇ ਤਾਇਨਾਤ ਖੇਤੀ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ ਤੇ ਟੋਲ ਫਰੀ ਨੰ. 1800 180 1551 ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਕਿਸਾਨ ਆਗੂ ਸ਼ਿੰਦਾ ਸਿੰਘ ਨੇ ਖੇਤੀ ਅਧਿਕਾਰੀਆ ਦੁਆਰਾ ਸਮੇਂ ਸਿਰ ਪ੍ਰਭਾਵਤ ਫ਼ਸਲ ਦਾ ਜਾਇਜ਼ਾ ਲੈਣ ਲਈ ਦੌਰਾ ਕਰਨ ਤੇ ਅਧਿਕਾਰੀਆਂ ,ਐੱਸ ਡੀ ਐਮ ਜੈਤੋ ਦਾ ਧੰਨਵਾਦ ਕੀਤਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ਾਮ ਸਮੇਂ ਆਪਣੀ ਕਣਕ ਦੀ ਫ਼ਸਲ ਦਾ ਨਿਰੀਖਣ ਜ਼ਰੁਰ ਕਰਨ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਧਿਆਨ ਵਿੱਚ ਲਿਆਉਣ ਤਾਂ ਜੋਂ ਸਮੇਂ ਸਿਰ ਇਲਾਜ ਕਰਕੇ ਫ਼ਸਲ ਨੂੰ ਬਚਾਇਆ ਜਾ ਸਕੇ।

Have something to say? Post your comment

 

More in Doaba

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤ

ਗੁਰਪੰਤ ਪੰਨੂ ਵਰਗੇ ਅਨਪੜ੍ਹ, ਗਵਾਰ, ਗੱਦਾਰ ਤੇ ਅਖੌਤੀ ਲੋਕ ਡਾ.ਭੀਮ ਰਾਉ ਅੰਬੇਡਕਰ ਜੀ ਤੋਂ ਜਾਣੂ ਨਹੀਂ ਹਨ : ਬੇਗਮਪੁਰਾ ਟਾਈਗਰ ਫੋਰਸ

ਹਰਬੰਸ ਸਿੰਘ ਨੂੰ ਆਸ਼ਾਦੀਪ ਵੈਲਫੇਅਰ ਸੁਸਾਇਟੀ ਦਾ ਮੁਖੀ ਨਾਮਜ਼ਦ ਕੀਤਾ ਗਿਆ

ਪੰਜਾਬ ਦੇ ਲੋਕ-ਆਪਣੀ ਵਿਰਾਸਤ, ਸੱਭਿਆਚਾਰ, ਪੁਰਾਣੇ ਵਿਰਸੇ ਅਤੇ ਪੰਜਾਬੀ ਭਾਸ਼ਾ ਤੋ ਵੀ ਦੂਰ ਹੋ ਰਹੇ ਹਨ : ਡਾ. ਆਸ਼ੀਸ਼ ਸਰੀਨ

ਸ਼ਹੀਦ ਭਗਤ ਸਿੰਘ ਪ੍ਰੀਮੀਅਮ ਲੀਗ ਵਿੱਚ ਡਾਕਟਰਜ਼ - xi-1 ਨੂੰ ਹਰਾ ਕੇ ਐਸਐਸਪੀ-xi-1 ਚੈਂਪੀਅਨ ਬਣਿਆ : ਡਾ. ਰਮਨ ਘਈ

ਹੁਸ਼ਿਆਰਪੁਰ 'ਚ ਭਾਜਪਾ ਆਗੂ ਉੱਪਰ ਚੱਲੀ ਗੋਲ਼ੀ ਦੀ ਅਸਲੀਅਤ ਆਈ ਸਾਹਮਣੇ 

ਹੁਸ਼ਿਆਰਪੁਰ ਵਿਖੇ ਖੁਸ਼ੀਆਂ ਨਾਲ ਮਨਾਇਆ ਗਿਆ ਈਦ-ਉਲ-ਫਿਤਰ ਦਾ ਤਿਉਹਾਰ

ਹੁਸ਼ਿਆਰਪੁਰ ਵਿੱਚ ਈਦ-ਉਲ-ਫਿਤਰ ਦੀ ਨਮਾਜ਼ ਨਾਲ ਇਨਸਾਨੀਅਤ ਅਤੇ ਹਮਦਰਦੀ ਦਾ ਦਿੱਤਾ ਸੁਨੇਹਾ

ਥਾਣਾ ਮੇਹਟੀਆਣਾ ਦੀ ਪੁਲਿਸ ਨੇਂ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨਸ਼ਾ ਵੇਚਣ ਵਾਲਿਆਂ ਨੂੰ ਕੀਤਾ ਗ੍ਰਿਫਤਾਰ