Thursday, November 21, 2024

Doaba

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

November 21, 2024 03:49 PM
SehajTimes
ਫਰੀਦਕੋਟ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਢੁੱਡੀ, ਜਿਲ੍ਹਾ ਫਰੀਦਕੋਟ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਨਿਰਵੈਰ ਸਿੰਘ ਬਰਾੜ ਵਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਦੋ ਹਫਤੇ ਤੇ ਚਾਰ ਹਫਤੇ ਦੀ ਸਿਖਲਾਈ, 2 ਤੋਂ 20 ਪਸ਼ੂਆਂ ਤੱਕ ਡੀ.ਡੀ.8 ਕਰਜਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ।
ਇਸ ਮੌਕੇ ਮਿਲਕਫੈਡ ਦੇ ਅਸਿਸਟੈਂਟ ਮੈਨੇਜਰ ਡਾ. ਗੁਰਪਿੰਦਰ ਸਿੰਘ ਵਲੋਂ ਸਫਲ ਡੇਅਰੀ ਫਾਰਮਿੰਗ ਦੇ ਨੁਕਤਿਆਂ ਬਾਰੇ ਅਤੇ ਮਿਲਕਫੈਡ ਦੀਆਂ ਸਕੀਮਾਂ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ। ਸ਼੍ਰੀ ਜਗਪਾਲ ਸਿੰਘ ਬਰਾੜ, ਕੋਆਪਰੇਟਿਵ ਇੰਸਪੈਕਟਰ (ਰਿਟਾ:) ਵਲੋਂ ਦੁੱਧ ਸੁਸਾਇਟੀ, ਵਰਕ ਕਲਚਰ ਅਤੇ ਸਾਫ ਦੁੱਧ ਦੀ ਪੈਦਾਵਾਰ ਬਾਰੇ ਜਾਣਕਾਰੀ ਦਿੱਤੀ ਗਈ। ਡਾ.ਗੁਰਲਾਲ ਸਿੰਘ, ਅਸਿਸਟੈਂਟ ਪ੍ਰੋਫੈਸਰ (ਕੇ.ਵੀ.ਕੇ. ਫਰੀਦਕੋਟ) ਵਲੋਂ ਦੁਧਾਰੂ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਡੇਅਰੀ ਫਾਰਮਰਾਂ ਨੂੰ ਦੱਸਿਆ ਗਿਆ। ਸ਼੍ਰੀ ਗੁਰਲਾਲ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵਲੋਂ ਮਨੁੱਖੀ ਜੀਵਨ ਵਿੱਚ ਦੁੱਧ ਦੀ ਮਹੱਤਤਾ ਅਤੇ ਉਬਲੇ ਦੁੱਧ ਦੇ ਫਾਇਦੇ ਬਾਰੇ ਡੇਅਰੀ ਫਾਰਮਰਾਂ ਨੂੰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸ਼੍ਰੀਮਤੀ ਅਮਰ ਕੌਰ, (ਸਰਪੰਚ ਢੁੱਡੀ), ਸ਼੍ਰੀ ਜਲੌਰ ਸਿੰਘ, ਸ਼੍ਰੀ ਗੁਰਤੇਜ ਸਿੰਘ (ਸਾਬਕਾ ਸਰਪੰਚ ਢੁੱਡੀ) ਅਤੇ ਸ਼੍ਰੀ ਜਸਵੀਰ ਸਿੰਘ (ਪੰਚਾਇਤ ਮੈਂਬਰ) ਅਤੇ ਪਿੰਡ ਦੇ ਡੇਅਰੀ ਫਾਰਮਰਾਂ ਵਲੋਂ ਕੈਂਪ ਵਿੱਚ ਭਾਗ ਲਿਆ ਗਿਆ।

Have something to say? Post your comment

 

More in Doaba

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਰੋਜ਼ਪੁਰ ਰੋਡ 'ਤੇ ਐਲੀਵੇਟਿਡ ਹਾਈਵੇਅ ਦੇ ਹੇਠਲੇ ਹਿੱਸੇ ਨੂੰ ਸੁੰਦਰ ਬਣਾਉਣ ਲਈ ਮੀਟਿੰਗ ਕੀਤੀ