Friday, November 22, 2024

Chandigarh

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

November 21, 2024 07:29 PM
SehajTimes

ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ

ਮੁਬਾਰਿਕਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ।
ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧਰਤੀ ਦੀ ਸੇਵਾ ਕਰਨ ਲਈ ਲੋਕਾਂ ਵੱਲੋਂ ਵੱਡਾ ਫਤਵਾ ਦਿੱਤਾ ਗਿਆ ਹੈ ਅਤੇ ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, “ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਹਰ ਕਿਸੇ ਦੀਆਂ ਅੱਖਾਂ ਨੂੰ ਸਕੂਨ ਦਿੰਦੀਆਂ ਹਨ, ਏਸੇ ਲਈ ਲੋਕ ਇਨ੍ਹਾਂ ਨੂੰ ਦੇਖਣ ਲਈ ਤਤਪਰ ਹੁੰਦੇ ਹਨ। ਇਸੇ ਤਰ੍ਹਾਂ ਹਰੇਕ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾ ਅਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਧਰਮ ਸਾਨੂੰ ਸਾਦਾ ਜੀਵਨ, ਉੱਚੀ ਸੋਚ ਅਤੇ ਅਹਿੰਸਾ ਦੇ ਸਿਧਾਂਤ ਨੂੰ ਅਧਿਆਤਮਿਕਤਾ ਦੇ ਮਾਰਗ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਉਪਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਸਦੀਵੀ ਸੰਦੇਸ਼ ਵਿਸ਼ਵ-ਵਿਆਪੀ ਭਾਈਚਾਰਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਹੈ ਜੋ ਮੌਜੂਦਾ ਭੌਤਿਕਵਾਦੀ ਸਮਾਜ ਦੇ ਸੰਦਰਭ ਵਿੱਚ ਅੱਜ ਵੀ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਅਜਿਹੇ ਸਮਾਗਮ ਸਾਡੇ ਲਈ ਬਹੁਤ ਮਹੱਤਵ ਰੱਖਦੇ ਹਨ ਕਿਉਂਕਿ ਇਹ ਆਪਣੇ ਆਪ ਨੂੰ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਸਾਡੀਆਂ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਜੋ ਸਮੁੱਚੀ ਮਾਨਵਤਾ ਨੂੰ ਇਕ ਮਾਲਾ ਵਿੱਚ ਪਰੋ ਕੇ ਰੱਖਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਅਧਿਆਤਮਕ ਅਤੇ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ 'ਆਪ' ਸਰਕਾਰ ਸੂਬੇ 'ਚ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਰ੍ਹਾਂ ਸਮਰਪਿਤ ਹੈ।
ਜੈਨ ਭਾਈਚਾਰੇ ਨਾਲ ਆਪਣੀ ਪੁਰਾਣੀ ਸਾਂਝ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਜੈਨ ਭਾਈਚਾਰੇ ਦੇ ਸੰਤਾਂ ਦੇ ਆਸ਼ੀਰਵਾਦ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਖੇਤਰ ਵਿੱਚ ਅਤਿ ਆਧੁਨਿਕ ਹਸਪਤਾਲ ਸਥਾਪਤ ਕਰਨ ਲਈ ਭਾਈਚਾਰੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੂਰੇ ਉੱਤਰੀ ਖਿੱਤੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ