Friday, November 22, 2024

Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

November 21, 2024 08:16 PM
SehajTimes
ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਕੇ ਆਪਣਾ ਪਾਠ ਕਰਮ ਬਣਾਵੇ ਪੰਜਾਬ ਸਰਕਾਰ: ਡੀ ਟੀ ਐੱਫ 
ਜਿਲੇ ਦੇ ਸਿੱਖਿਆ ਅਧਿਕਾਰੀ ਅਧਿਆਪਕਾਂ ਪ੍ਰਤੀ ਆਪਣਾ ਵਤੀਰਾ ਠੀਕ ਕਰਨ: ਡੀਟੀਐੱਫ ਸੰਗਰੂਰ 
ਅਧਿਆਪਕਾਂ ਤੋਂ ਗੈਰ ਸਿੱਖਿਆ ਕੰਮ ਵਾਪਸ ਲੈ ਕੇ ਅਧਿਆਪਕਾਂ ਨੂੰ ਸਿਰਫ ਪੜਾਉਣ ਦਿੱਤਾ ਜਾਵੇ: ਡੀਟੀਐੱਫ
ਸੰਗਰੂਰ : ਡੈਮੋਕਰੈਟਿਕ ਟੀਚਰਜ਼ ਫਰੰਟ ਸੰਗਰੂਰ ਵੱਲੋਂ ਅੱਜ ਬਾਅਦ ਦੁਪਹਿਰ ਜਿਲਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਬਾਹਰ ਦੋ ਘੰਟੇ ਦਾ ਜਿਲਾ ਪੱਧਰੀ ਧਰਨਾ ਲਗਾਇਆ ਗਿਆ ਜਿਸ ਵਿੱਚ ਪੂਰੇ ਜਿਲਾ ਸੰਗਰੂਰ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਬੋਲਦਿਆਂ  ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਸੈਸ਼ਨ ਦੌਰਾਨ ਪਹਿਲਾਂ ਤਾਂ ਅਪ੍ਰੈਲ ਤੋਂ ਅਗਸਤ ਤੱਕ ਸਮਰੱਥ ਨਾਮ ਦਾ ਪ੍ਰੋਜੈਕਟ ਚਲਾ ਕੇ ਅਧਿਆਪਕਾਂ ਨੂੰ ਬੱਚਿਆਂ ਦੇ ਸਿਲੇਬਸ ਤੋਂ ਦੂਰ ਰੱਖਿਆ ਅਤੇ ਹੁਣ ਸਤੰਬਰ ਤੋਂ ਦਸੰਬਰ ਤੱਕ ਭਾਰਤ ਸਰਕਾਰ ਦੇ ਸੀ ਈ ਪੀ ਸਰਵੇ ਦੀ ਤਿਆਰੀ ਲਈ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਫਾਈਨਲ ਪੇਪਰ ਸਿਲੇਬਸ ਵਿੱਚੋਂ ਹੀ ਆਉਂਣੇ ਹਨ ਪਰ ਅਪ੍ਰੈਲ ਤੋਂ ਲੈ ਕੇ ਅਜੇ ਤੱਕ ਵਿਦਿਆਰਥੀਆਂ ਨੂੰ ਸਿਲੇਬਸ ਕਰਵਾਉਣ ਦਾ ਸਮਾਂ ਨਹੀਂ ਦਿੱਤਾ ਗਿਆ।
ਡੀਟੀਐੱਫ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਬੋਲਦਿਆ ਦੱਸਿਆ ਕਿ ਪੰਜਾਬ ਸਰਕਾਰ ਸੀਈਪੀ ਵਰਗੇ ਪ੍ਰੋਗਰਾਮ ਚਲਾ ਕੇ ਭਾਰਤ ਸਰਕਾਰ ਦੀ  ਨਵੀਂ ਲੋਕ ਮਾਰੂ ਅਤੇ ਸਿੱਖਿਆ ਮਾਰੂ ਨਵੀਂ ਸਿੱਖਿਆ ਨੀਤੀ 2020 ਨੂੰ ਲੁਕਵੇਂ ਰੂਪ ਵਿੱਚ ਲਾਗੂ ਕਰ ਰਹੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦਾ ਆਪਣਾ ਵੱਖਰਾ ਸੱਭਿਆਚਾਰ ਹੈ ਇਸ ਲਈ ਪੰਜਾਬ ਸਰਕਾਰ ਨੂੰ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਕੇ ਪੰਜਾਬ ਦੇ ਸੱਭਿਆਚਾਰ ਅਨੁਸਾਰ ਆਪਣੀ ਸਿੱਖਿਆ ਨੀਤੀ ਬਣਾਵੇ
ਡੀ ਟੀ ਐਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਬੋਲਦਿਆਂ ਦੱਸਿਆ ਕਿ ਸਿਰਫ ਪ੍ਰੋਜੈਕਟਾਂ ਤੱਕ ਹੀ ਨਹੀਂ, ਬਲਕਿ ਇਸ ਤੋਂ ਅੱਗੇ ਅਧਿਆਪਕਾਂ ਕੋਲ ਗੈਰ ਵਿੱਦਿਅਕ ਕੰਮਾਂ ਦੀ ਭਰਮਾਰ ਹੈ , ਜਿਵੇਂ ਕਿ ਬੀਐਲਓ ਡਿਊਟੀਆਂ, ਚੋਣ ਡਿਊਟੀਆਂ, ਵਿਦਿਆਰਥੀਆਂ ਦੇ ਵਜੀਫੇ ਅਪਲਾਈ ਕਰਨੇ, ਅਤੇ ਰੋਜਾਨਾ ਡਿਊਟੀ ਵਿਚਲੀਆਂ ਹੋਰ ਬਹੁਤ ਸਾਰੀਆਂ ਗੈਰ ਵਿੱਦਿਅਕ ਡਿਊਟੀਆਂ, ਡਾਕ ਦਾ ਕੰਮ ਆਦਿ। ਉਨਾ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਗੈਰ ਵਿੱਦਿਅਕ ਡਿਊਟੀਆਂ ਤੋਂ ਛੋਟ ਦੇ ਕੇ ਵਿਦਿਆਰਥੀਆਂ ਨੂੰ ਪੜਾਉਣ ਲਈ ਲਗਾਇਆ ਜਾਵੇ ਤਾਂ ਕਿ ਪੰਜਾਬ ਦੇ ਵਿਦਿਆਰਥੀ ਅਸਲੀ ਅਰਥਾਂ ਵਿੱਚ ਸਿੱਖਿਆ ਪ੍ਰਾਪਤ ਕਰ ਸਕਣ।
ਡੀ ਟੀ ਐਫ ਦੇ ਜ਼ਿਲ੍ਹਾ  ਜਨਰਲ ਸਕੱਤਰ ਅਮਨ ਵਸ਼ਿਸ਼ਟ ਨੇ ਬੋਲਦਿਆਂ ਦੱਸਿਆ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਸਿੱਖਿਆ ਅਫਸਰ ਤਰਵਿੰਦਰ ਕੌਰ ਅਤੇ ਜ਼ਿਲ੍ਹੇ ਦੇ ਹੋਰ ਸਿੱਖਿਆ ਅਧਿਕਾਰੀਆਂ ਦੁਆਰਾ ਸੀ ਈ ਪੀ ਦੇ ਨਾਂ  ਹੇਠ ਅਧਿਆਪਕਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਸਖਤ ਨੋਟਿਸ ਲੈਂਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਅਧਿਆਪਕਾਂ ਨੂੰ ਮੀਟਿੰਗਾਂ  ਦੌਰਾਨ ਅਤੇ ਸਕੂਲਾਂ ਵਿੱਚ ਜਾ ਕੇ ਡਰਾ ਧਮਕਾ ਰਹੇ ਹਨ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤੋਂ ਬਿਨਾਂ ਬੇਲੋੜੇ ਹੁਕਮ ਚਾੜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 12 ਨਵੰਬਰ ਦੇ ਸੀਈਪੀ ਟੈਸਟ ਲਈ ਅਧਿਆਪਕਾਂ ਦੀਆਂ ਦੂਸਰੇ ਬਲਾਕਾਂ ਵਿੱਚ 60-60 ਕਿਲੋਮੀਟਰ ਦੂਰ ਡਿਊਟੀਆਂ ਲਗਾਈਆਂ ਗਈਆਂ। ਇਸ ਤੋਂ ਬਿਨਾਂ ਜਿਲਾ ਸਿੱਖਿਆ ਅਫਸਰ ਅਧਿਆਪਕਾਂ ਨੂੰ ਸਕੂਲ ਸਮੇਂ ਤੋਂ ਬਾਅਦ ਮੀਟਿੰਗਾਂ ਕਰਨ ਲਈ ਜੁਬਾਨੀ ਹੁਕਮ ਚਾੜ ਰਹੇ ਹਨ ਅਤੇ ਮੀਟਿੰਗਾਂ ਦੌਰਾਨ ਸਕੂਲ ਮੁਖੀਆਂ ਤੇ ਅਧਿਆਪਕਾਂ ਦੀ ਨਿੱਜੀ ਬੇਇਜਤੀ ਕੀਤੀ ਜਾ ਰਹੀ ਹੈ, ਜੋ ਕਿ ਬਿਲਕੁਲ ਗੈਰ ਵਾਜਬ ਹੈ ਅਤੇ ਨਾ ਸਹਿਣ ਯੋਗ ਹੈ।                  
ਇਸ ਮੌਕੇ ਡੀ ਟੀ ਐਫ ਦੇ ਆਗੂ ਕੁਲਵੰਤ ਖਨੌਰੀ ਨੇ ਬੋਲਦਿਆਂ ਜਿਲੇ ਦੇ ਸਿੱਖਿਆ ਅਧਿਕਾਰੀਆਂ ਨੂੰ ਅਧਿਆਪਕਾਂ ਅਤੇ ਸਕੂਲ ਮੁਖੀਆਂ ਪ੍ਰਤੀ ਤੁਰੰਤ ਆਪਣਾ ਰਵਈਆ ਬਦਲਣ ਦੀ ਅਪੀਲ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਜਿਲੇ ਦੇ ਸਿੱਖਿਆ ਅਧਿਕਾਰੀਆਂ ਦਾ ਅਜਿਹਾ ਰਵਈਆ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾ ਬੋਲਦਿਆਂ ਅਪੀਲ ਕੀਤੀ ਕਿ ਜਿਲਾ ਸਿੱਖਿਆ ਅਫਸਰ ਸੰਗਰੂਰ ਅਤੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਅਧਿਆਪਕਾਂ ਨੂੰ ਦੋਸਤਾਨਾ ਅਤੇ ਆਪਸੀ ਮਿਲਵਰਤਨ ਵਾਲਾ ਮਾਹੌਲ ਦੇਣ ਤਾਂ ਕਿ ਓਹੋ ਵਿਦਿਆਰਥੀਆਂ ਦੀ ਸਿੱਖਿਆ ਲਈ ਸੁਹਿਰਦਤਾ ਨਾਲ ਕੰਮ ਕਰ ਸਕਣ। ਇਸ ਮੌਕੇ ਵਿਕਰਮਜੀਤ ਸਿੰਘ ਮਲੇਰਕੋਟਲਾ ਕਰਮਜੀਤ ਨਦਾਮਪੁਰ, ਕਮਲਜੀਤ ਬਨਭੌਰਾ, ਸੁਖਬੀਰ ਖਨੌਰੀ, ਦੀਨਾ ਨਾਥ ਆਦਿ ਹਾਜ਼ਰ ਸਨ

Have something to say? Post your comment

 

More in Malwa

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ

ਅਕਾਲ ਅਕੈਡਮੀ ਉੱਭਿਆਂ ਵਿਖੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ